ਪਾਕਿਸਤਾਨੀ ਕੋਸ਼ਿਸ਼ ਬੇਪਰਦ, 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਡਰੋਨ ਕਾਬੂ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇੱਕ ਵਾਰ ਫਿਰ ਬਾਰਡਰ ਤੋਂ ਹੈਰੋਇਨ ਸਮੇਤ ਇੱਕ ਡਰੋਨ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇੱਕ ਵਾਰ ਫਿਰ ਬੀਓਪੀ ਧਨੋਆ ਖੁਰਦ ਦੇ ਇਲਾਕੇ ਵਿੱਚ ਇੱਕ ਮਿੰਨੀ ਪਾਕਿਸਤਾਨੀ ਡਰੋਨ ਅਤੇ 3 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਐਸਐਫ ਨੂੰ ਸੂਚਨਾ ਮਿਲੀ ਸੀ ਕਿ ਧਨੋਆ ਖੁਰਦ ਦੇ ਇਲਾਕੇ ਵਿੱਚ ਤਸਕਰਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਠੋਸ ਸੂਚਨਾ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਡਰੋਨ ਨਾਲ ਹੈਰੋਇਨ ਦਾ ਇਕ ਪੈਕੇਟ ਲਗਾਇਆ ਗਿਆ ਮਿਲਿਆ, ਜਿਸ ਨੂੰ ਜ਼ਬਤ ਕੀਤਾ ਗਿਆ।

Leave a Reply

Your email address will not be published. Required fields are marked *