ਪੱਤਰਕਾਰਾਂ ਵੱਲੋਂ ਰਜਿੰਦਰ ਤੱਗੜ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ,ਨਿਰਪੱਖ ਜਾਂਚ ਮੰਗੀ

ਚੰਡੀਗੜ੍ਹ ਪੰਜਾਬ


ਮੋਹਾਲੀ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਅਤੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਮੋਹਾਲੀ ਪੁਲਿਸ ਦੁਆਰਾ ਇੱਕ ਝੂਠੇ ਮਾਮਲੇ ਵਿੱਚ ਸੀਨੀਅਰ ਪੱਤਰਕਾਰ ਰਜਿੰਦਰ ਤੱਗੜ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰਮੂ, ਪ੍ਰਧਾਨ ਬਲਵੀਰ ਜੰਡੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਖਜਾਨਚੀ ਬਿੰਦੂ ਸਿੰਘ, ਸਕੱਤਰ ਸੰਤੋਖ ਸਿੰਘ ਗਿੱਲ, ਚੰਡੀਗੜ੍ਹ ਯੂਨਿਟ ਦੇ ਚੇਅਰਮੈਨ ਜਗਤਾਰ ਭੁੱਲਰ, ਮੋਹਾਲੀ ਯੂਨਿਟ ਦੇ ਪ੍ਰਧਾਨ ਸਰਬਜੀਤ ਸਿੰਘ ਭੱਟੀ, ਜਰਨਲ ਸਕੱਤਰ ਹਰਨਾਮ ਸਿੰਘ ਡੱਲਾ ਅਤੇ ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਮਨਜੀਤ ਸਿੰਘ ਚਾਨਾ, ਸੁਸ਼ੀਲ ਗਰਚਾ ਨੇ ਨਿਖੇਧੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ. ਤੱਗੜ ਨੇ ਕੁਝ ਸਮਾਂ ਪਹਿਲਾਂ ਮੋਹਾਲੀ ਪੁਲਿਸ ਦੀਆਂ ਧੱਕੇਸ਼ਾਹੀ ਦੀਆਂ ਕੁਝ ਰਿਪੋਰਟਾਂ ਨਸ਼ਰ ਕੀਤੀਆਂ ਸਨ, ਜਿਸ ਕਰਕੇ ਮੋਹਾਲੀ ਪੁਲਿਸ ਨੇ ਬਦਲਾਖੋਰੀ ਭਾਵਨਾ ਨਾਲ ਉਸ ਨੂੰ ਗ੍ਰਿਫਤਾਰ ਕੀਤਾ ਹੈ। ਆਗੂਆਂ ਨੇ ਇਸ ਕਾਰਵਾਈ ਨੂੰ ਪ੍ਰੈਸ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਉਸ ਵਿਰੁੱਧ ਉਸ ਸਮੇਂ ਕਾਰਵਾਈ ਕੀਤੀ ਹੈ ਜਦੋਂ ਲੋਕ ਸਭਾ ਦੀਆਂ ਚੋਣਾਂ ਚੱਲ ਰਹੀਆਂ ਹਨ। ਚੋਣ ਕਮਿਸ਼ਨ ਕੋਲੋਂ ਵੀ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦਾ ਫੌਰੀ ਨੋਟਿਸ ਲਵੇ ਤੇ ਪੱਤਰਕਾਰ ਨੂੰ ਰਿਹਾਅ ਕਰਵਾਉਣ ਲਈ ਕਾਰਵਾਈ ਕਰੇ। ਦੂਜੇ ਪਾਸੇ ਪੁਲਿਸ ਵੱਲੋਂ ਅੱਜ ਪੱਤਰਕਾਰ ਤੱਗੜ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋ ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।