ਸੰਗਰੂਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਬਰਨਾਲਾ ਵਿੱਚ ਚੋਣ ਰੈਲੀ ਵਿੱਚ ਜਿੱਥੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਅਮਨ-ਕਾਨੂੰਨ ਨੂੰ ਲੈ ਕੇ ਸਵਾਲ ਉਠਾਏ, ਉੱਥੇ ਹੀ ਸੁਖਬੀਰ ਬਾਦਲ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।
ਅਕਾਲੀ ਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਨਜ਼ਰਅੰਦਾਜ਼ ਕੀਤਾ ਤਾਂ ਖਹਿਰਾ ਨੇ ਬਾਦਲ ਨੂੰ ਘੇਰਦਿਆਂ ਕਿਹਾ ਕਿ ਸੁਖਬੀਰ ਬਾਦਲ ਨੇ ਢੀਂਡਸਾ ਪਰਿਵਾਰ ਦਾ ਸਿਆਸੀ ਕਤਲ ਕੀਤਾ ਹੈ। ਸੰਗਰੂਰ ਵਿੱਚ ਬੋਲਦਿਆਂ ਖਹਿਰਾ ਨੇ ਢੀਂਡਸਾ ਦੀ ਤਾਰੀਫ਼ ਵੀ ਕੀਤੀ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ।
ਖਹਿਰਾ ਨੇ ਕਿਹਾ ਕਿ ਪਰਮਿੰਦਰ ਢੀਂਡਸਾ ਇੱਕ ਸੁਚੱਜੇ ਅਤੇ ਸੁਲਝੇ ਹੋਏ ਨੇਤਾ ਹਨ ਅਤੇ ਸੁਖਬੀਰ ਬਾਦਲ ਕਦੇ ਵੀ ਢੀਂਡਸਾ ਪਰਿਵਾਰ ਨੂੰ ਅੱਗੇ ਵਧਦਾ ਨਹੀਂ ਦੇਖਣਾ ਚਾਹੁੰਦੇ। ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਵਪਾਰੀ ਅਤੇ ਆਮ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਲੋਕਾਂ ਦਾ ਹੁਣ ‘ਆਪ’ ਸਰਕਾਰ ਤੋਂ ਵਿਸ਼ਵਾਸ ਉੱਠ ਗਿਆ ਹੈ।