ਲੁਧਿਆਣਾ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਥਾਣਾ ਮਾਡਲ ਟਾਊਨ ਦੇ ਇਲਾਕੇ ‘ਚ ਸਥਿਤ ਇਕ ਨਾਮੀ ਸਕੂਲ ‘ਚ ਪੜ੍ਹਦੀਆਂ 12ਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਅਤੇ ਸਕੂਲ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਇਕ ਪਾਸੇ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨ ‘ਤੇ ਮਾਮਲਾ ਦਰਜ ਕਰ ਲਿਆ ਹੈ।
ਦੂਜੇ ਪਾਸੇ ਵਿਦਿਆਰਥਣਾਂ ਦੀ ਭਾਲ ਕਰ ਰਹੀ ਪੁਲਿਸ ਨੂੰ 5 ਦਿਨਾਂ ਬਾਅਦ ਦੋਵਾਂ ਦੇ ਦਿੱਲੀ ਹੋਣ ਦਾ ਸੁਰਾਗ ਮਿਲਿਆ ਹੈ। ਫਿਲਹਾਲ ਪੁਲਿਸ ਟੀਮ ਨੂੰ ਦਿੱਲੀ ਭੇਜ ਦਿੱਤਾ ਗਿਆ ਹੈ। ਪਰ ਪੁਲਿਸ ਨੇ ਇਸ ਮਾਮਲੇ ਵਿੱਚ ਚੁੱਪ ਧਾਰੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਸਹੇਲੀਆਂ ਦੁਪਹਿਰ ਬਾਅਦ ਸਕੂਲ ਬੰਦ ਹੋਣ ਤੋਂ ਬਾਅਦ ਘਰ ਨਹੀਂ ਪਰਤੀਆਂ ਸਨ, ਜਿਸ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਉਨ੍ਹਾਂ ਦੀ ਭਾਲ ਲਈ ਸਕੂਲ ਪੁੱਜੇ ਤਾਂ ਉਹ ਉੱਥੇ ਮੌਜੂਦ ਨਹੀਂ ਸਨ। ਫਿਰ ਪੁਲਸ ਦੀ ਮਦਦ ਨਾਲ ਸਮਾਰਟ ਸਿਟੀ ਦੇ ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਦੋਵੇਂ ਵਿਦਿਆਰਥਣਾਂ ਐਕਟਿਵਾ ‘ਤੇ ਕ੍ਰਿਸ਼ਨਾ ਨਗਰ ਵੱਲ ਗਈਆਂ ਸਨ। ਜਿਸ ਤੋਂ ਬਾਅਦ ਉਹ ਲਾਪਤਾ ਹੋ ਗਈਆਂ।