ਬਠਿੰਡਾ ਦੇ ਮਿੰਨੀ ਸਕੱਤਰੇਤ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨ ਦੇ ਨਾਅਰੇ,ਪੰਨੂ ਨੇ ਜ਼ਿੰਮੇਵਾਰੀ ਲਈ

ਚੰਡੀਗੜ੍ਹ ਪੰਜਾਬ


ਬਠਿੰਡਾ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਬਠਿੰਡਾ ਦੇ ਮਿੰਨੀ ਸਕੱਤਰੇਤ ਦੀ ਸੁਰੱਖਿਆ ਵਿੱਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀਆਂ ਨੇ ਸ਼ਨੀਵਾਰ ਸਵੇਰੇ ਮਿੰਨੀ ਸਕੱਤਰੇਤ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ‘ਤੇ ਕਾਲੀ ਸਿਆਹੀ ਨਾਲ ਖਾਲਿਸਤਾਨ ਦੇ ਨਾਅਰੇ ਲਿਖੇ। ਪੁਲੀਸ ਪ੍ਰਸ਼ਾਸਨ ਨੂੰ ਪਤਾ ਲੱਗਦਿਆਂ ਹੀ ਸੀਆਈਏ ਸਟਾਫ਼ ਅਤੇ ਡੀਐਸਪੀ ਡੀ,ਐਸਪੀ ਸਿਟੀ ਸਮੇਤ ਸੀਆਈਡੀ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪੁੱਜ ਗਈਆਂ। ਪੁਲੀਸ ਪ੍ਰਸ਼ਾਸਨ ਨੇ ਨਾਅਰਿਆਂ ’ਤੇ ਰੰਗ ਫੇਰ ਦਿੱਤਾ ਹੈ।
ਪੁਲੀਸ ਪਾਰਟੀ ਅਤੇ ਡੀਐਸਪੀ ਡੀ ਨੇ ਮੌਕੇ ’ਤੇ ਪਹੁੰਚ ਕੇ ਆਸ-ਪਾਸ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਐਸਐਸਪੀ ਦਫ਼ਤਰ ਵੀ ਕੋਰਟ ਕੰਪਲੈਕਸ ਦੀ ਕੰਧ ਤੋਂ ਕੁਝ ਕਦਮਾਂ ਦੀ ਦੂਰੀ ’ਤੇ ਹੈ ਜਿਸ ’ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਹਨ। ਜਿੱਥੇ ਹਰ ਸਮੇਂ ਪੁਲਿਸ ਦਾ ਪਹਿਰਾ ਰਹਿੰਦਾ ਹੈ।ਮਿੰਨੀ ਸਕੱਤਰੇਤ ਦੀ ਕੰਧ ਜਿਸ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਹਨ, ਉਹ ਮਹਿਲਾ ਥਾਣੇ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਹੈ।
ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਿਦੇਸ਼ ਵਿੱਚ ਬੈਠੇ ਗੁਰਪੰਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਖਾਲਿਸਤਾਨ ਦੇ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਲਈ ਹੈ।

Leave a Reply

Your email address will not be published. Required fields are marked *