ਕਰੋੜਾਂ ਰੁਪਏ ਦੀ ਨਜਾਇਜ਼ ਸ਼ਰਾਬ ਦੇ ਮਾਮਲੇ ‘ਚ ਗੁਜਰਾਤ ਪੁਲਿਸ ਵੱਲੋਂ ਪੰਜਾਬ ‘ਚ ਛਾਪੇਮਾਰੀ

ਚੰਡੀਗੜ੍ਹ ਪੰਜਾਬ


ਕਪੂਰਥਲਾ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਗੁਜਰਾਤ ਪੁਲਿਸ ਨੇ ਕਪੂਰਥਲਾ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਜਰਾਤ ਪੁਲਿਸ ਨਜਾਇਜ਼ ਸ਼ਰਾਬ ਦੇ ਇੱਕ ਮਾਮਲੇ ਨੂੰ ਲੈ ਕੇ ਕਪੂਰਥਲਾ ਪਹੁੰਚੀ ਸੀ। ਸੂਤਰਾਂ ਅਨੁਸਾਰ ਕੁਝ ਦਿਨ ਪਹਿਲਾਂ ਗੁਜਰਾਤ ‘ਚ ਕਰੋੜਾਂ ਰੁਪਏ ਦੀ ਨਜਾਇਜ਼ ਸ਼ਰਾਬ ਦੀ ਵੱਡੀ ਖੇਪ ਫੜੀ ਗਈ ਸੀ, ਜਿਸ ਕਾਰਨ ਗੁਜਰਾਤ ਪੁਲਸ ਦੇਰ ਰਾਤ ਕਪੂਰਥਲਾ ਆਈ।
ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਜਰਾਤ ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਗੁਜਰਾਤ ‘ਚ ਵੱਡੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਸੀ, ਜਾਂਚ ਦੌਰਾਨ ਇਸ ਦੇ ਲਿੰਕ ਕਪੂਰਥਲਾ ਦੇ ਕੁਝ ਲੋਕਾਂ ਨਾਲ ਜੁੜੇ ਦਿਖਾਈ ਦਿੱਤੇ ਸਨ। ਇਸ ਛਾਪੇਮਾਰੀ ਦੌਰਾਨ ਕਪੂਰਥਲਾ ਪੁਲਿਸ ਨੇ ਗੁਜਰਾਤ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ। ਇਸ ਛਾਪੇਮਾਰੀ ਦੌਰਾਨ ਕਪੂਰਥਲਾ ਦੇ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਇੱਕ ਵਿਅਕਤੀ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਵੀ ਕਾਬੂ ਕੀਤਾ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਤੋਂ ਗੁਪਤ ਥਾਂ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਛਾਪੇਮਾਰੀ ਦੌਰਾਨ ਇੱਕ ਸ਼ਰਾਬ ਕਾਰੋਬਾਰੀ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ ਜੋ ਚਕਮਾ ਦੇ ਕੇ ਫਰਾਰ ਹੋ ਗਿਆ। ਫਿਲਹਾਲ ਪਰਿਵਾਰ ਸਮੇਤ ਕਾਰੋਬਾਰੀ ਰੂਪੋਸ਼ ਦੱਸਿਆ ਜਾ ਰਿਹਾ ਹੈ। ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ, ਇਸ ਸਬੰਧੀ ਕੋਈ ਵੀ ਪੁਲਿਸ ਅਧਿਕਾਰੀ ਪੁਸ਼ਟੀ ਨਹੀਂ ਕਰ ਰਿਹਾ ਹੈ।

Leave a Reply

Your email address will not be published. Required fields are marked *