ਚੰਡੀਗੜ੍ਹ ਚ ਪਾਰਕਿੰਗ ਫੀਸ ਕੈਸ਼ ਦੇ ਨਾਲ ਹੀ ਜਲਦ ‘ ਆਨ ਲਾਈਨ ‘ ਵੀ ਕੀਤੀ ਜਾ ਸਕੇਗੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਅਪ੍ਰੈਲ ਬੋਲੇ ਪੰਜਾਬ ਬਿਉਰੋ:
ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਆਨਲਾਈਨ ਅਦਾ ਕੀਤੀ ਜਾ ਸਕੇਗੀ। ਇਹ ਸਹੂਲਤ ਪਹਿਲੀ ਮਈ ਤੋਂ ਸ਼ੁਰੂ ਹੋ ਜਾਵੇਗੀ। ਨਿਗਮ ਵੱਲੋਂ ਇਹ ਪ੍ਰਣਾਲੀ 73 ਥਾਵਾਂ ’ਤੇ ਲਾਗੂ ਕੀਤੀ ਜਾਵੇਗੀ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਪਹਿਲੀ ਮਈ ਤੋਂ ਸ਼ੁਰੂ ਹੋਣ ਜਾ ਰਹੀ ਇਸ ਸਹੂਲਤ ਲਈ ਚੰਡੀਗੜ੍ਹ ਨਗਰ ਨਿਗਮ ਦੀ ਤਰਫੋਂ ਕਈ ਬੈਂਕਾਂ ਨਾਲ ਸਮਝੌਤੇ ਕੀਤੇ ਗਏ ਹਨ। ਬੈਂਕਾਂ ਤੋਂ ਕਾਰਡ ਸਵੈਪਿੰਗ ਮਸ਼ੀਨ ਮੰਗਵਾਈ ਗਈ ਹੈ ਜਿਸ ਵਿੱਚ QR ਕੋਡ ਰਾਹੀਂ ਭੁਗਤਾਨ ਕਰਨ ਦੀ ਸਹੂਲਤ ਵੀ ਹੈ।

ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿਤਰਾ ਨੇ ਕਿਹਾ ਕਿ ਪਾਰਕਿੰਗ ਵਿਵਸਥਾ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਸ ਨਾਲ ਪਾਰਕਿੰਗ ਫੀਸ ਵਿੱਚ ਪਾਰਦਰਸ਼ਤਾ ਆਵੇਗੀ। ਔਨਲਾਈਨ ਭੁਗਤਾਨ ਕਾਰਨ ਗਲਤੀ ਦੀ ਕੋਈ ਸੰਭਾਵਨਾ ਨਹੀਂ ਹੋਵੇਗੀ ਕਿਉਂਕਿ ਇਹ ਪੈਸਾ ਸਿੱਧਾ ਨਿਗਮ ਦੇ ਖਾਤੇ ਵਿੱਚ ਜਮ੍ਹਾ ਹੋਵੇਗਾ।

Leave a Reply

Your email address will not be published. Required fields are marked *