ਨੰਗਲ : ਪਾਣੀ ਦੀ ਬਾਲਟੀ ਵਿਚ ਡੁੱਬਣ ਕਾਰਨ ਸਵਾ ਸਾਲ ਦੇ ਜਵਾਕ ਦੀ ਮੌਤ

ਚੰਡੀਗੜ੍ਹ ਪੰਜਾਬ


ਨੰਗਲ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਨੰਗਲ ਤੋਂ ਰੂਹ ਨੂੰ ਕੰਬਾਅ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਘਰ  ਵਿਚ ਪਾਣੀ ਦੀ ਬਾਲਟੀ ਵਿਚ ਸਵਾ ਸਾਲ ਦੇ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੱਚਾ ਘਰ ਵਿਚ ਹੀ ਖੇਡ ਰਿਹਾ ਸੀ। ਖੇਡਦੇ-ਖੇਡਦੇ ਹੋਏ ਉਹ ਬਾਥਰੂਮ ਵਿਚ ਚਲਾ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਪਤਾ ਨਹੀਂ ਲੱਗ ਸਕਿਆ ਕਿ ਕਦੋਂ ਬੱਚਾ ਪਾਣੀ ਦੀ ਬਾਲਟੀ ਵਿਚ ਡਿੱਗ ਗਿਆ।
ਕੁਝ ਸਮੇਂ ਬਾਅਦ ਜਦੋਂ ਇਕ ਹੋਰ ਬੱਚੇ ਨੇ ਵੇਖਿਆ ਕਿ ਬੱਚਾ ਪਾਣੀ ਦੀ ਬਾਲਟੀ ਵਿਚ ਜਾ ਡਿੱਗਿਆ ਹੈ ਤਾਂ ਉਸ ਨੇ ਤੁਰੰਤ ਰੌਲਾ ਪਾਇਆ ਅਤੇ ਫਿਰ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ।  ਮੌਕੇ ਉਤੇ ਜਾ ਕੇ ਜਦੋਂ ਪਰਿਵਾਰਕ ਮੈਂਬਰਾਂ ਨੇ ਵੇਖਿਆ ਤਾਂ ਬੱਚਾ ਪਾਣੀ ਵਿਚ ਡੁੱਬ ਚੁੱਕਾ ਸੀ। ਪਰਿਵਾਰਕ ਮੈਂਬਰਾਂ ਵੱਲੋਂ ਬੱਚੇ ਨੂੰ ਪਾਣੀ ਵਿਚੋਂ ਬਾਹਰ ਕੱਢ ਕੇ ਤੁਰੰਤ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।