ਪੰਜਾਬ ‘ਚ ਕਾਂਗਰਸੀ ਆਗੂ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਲੁਧਿਆਣਾ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਥਾਣਾ ਸਾਹਨੇਵਾਲ ਦੀ ਪੁਲਸ ਨੇ ਇਕ ਕਾਂਗਰਸੀ ਆਗੂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਗਿਆ ਹੈ ਕਿ ਗਿਆਸਪੁਰਾ ਵਿੱਚ ਲੋਹ ਲੰਗਰ ਦੀ ਜ਼ਮੀਨ ਦੇ ਘੁਟਾਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਵਿਅਕਤੀ ਦਲਜੀਤ ਸਿੰਘ ਸਾਬਕਾ ਸੀ.ਐੱਮ. ਬੇਅੰਤ ਸਿੰਘ ਦੇ ਨਜ਼ਦੀਕੀ ਰਹੇ ਬੰਤ ਸਿੰਘ ਦਾ ਪੁੱਤਰ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਹੈ।
ਦੱਸ ਦਈਏ ਕਿ ਗਿਆਸਪੁਰਾ ਸਮੇਤ ਸ਼ਹਿਰ ‘ਚ ਕਈ ਥਾਵਾਂ ‘ਤੇ ਲੋਹ ਲੰਗਰ ਦੀ ਕਰੋੜਾਂ ਰੁਪਏ ਦੀ ਜ਼ਮੀਨ ਹੈ। ਕੁਝ ਆਗੂਆਂ ਨੇ ਇਹ ਜ਼ਮੀਨ ਨਾਜਾਇਜ਼ ਰਜਿਸਟਰੀਆਂ ਕਰਵਾ ਕੇ ਵੇਚ ਦਿੱਤੀ ਸੀ। ਇਸ ਸਬੰਧੀ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਹਾਲ ਹੀ ਵਿੱਚ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਦੋਰਾਹਾ ਤੋਂ ਕਾਂਗਰਸੀ ਆਗੂ ਦਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 14 ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ। ਇਲਜ਼ਾਮ ਹਨ ਕਿ ਦਲਜੀਤ ਸਿੰਘ ਨੇ ਹੋਰ ਮੁਲਜ਼ਮਾਂ ਨਾਲ ਮਿਲ ਕੇ ਲੋਹ ਲੰਗਰ ਵਾਲੀ ਜ਼ਮੀਨ ਦੀਆਂ ਜਾਅਲੀ ਰਜਿਸਟਰੀਆਂ ਕਰਵਾ ਕੇ ਕਰੋੜਾਂ ਰੁਪਏ ਦੀ ਠੱਗੀ ਮਾਰੀ ਹੈ।

Leave a Reply

Your email address will not be published. Required fields are marked *