ਜਲੰਧਰ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਅੱਜ ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।ਜਲੰਧਰ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਨਾਮੀ ਬਦਮਾਸ਼ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ 3 ਨਜਾਇਜ਼ ਹਥਿਆਰ ਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਖਿਲਾਫ਼ ਥਾਣਾ ਡਿਵੀਜ਼ਨ ਨੰਬਰ-6 ਵਿੱਚ ਆਰਮਜ਼ ਐਕਟ ਦੇ ਸਣੇ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮ ਨੂੰ ਥਾਣਾ ਡਿਵੀਜ਼ਨ ਨੰਬਰ-6 ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਜਲਦ ਹੀ ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ ਕਰ ਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਤੋਂ ਬਰਾਮਦ ਹਥਿਆਰ ਤੇ ਪਿਛਲੇ ਲਿੰਕ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਖਿਲਾਫ਼ ਹਥਿਆਰ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਤੇ ਕਈ ਹੋਰ ਅਪਰਾਧਾਂ ਦੇ ਕੇਸ ਦਰਜ ਹਨ।