ਅੰਮ੍ਰਿਤਸਰ, 28 ਅਪ੍ਰੈਲ ਬੋਲੇ ਪੰਜਾਬ ਬਿਉਰੋ:
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਮਤੀਰਥ ਰੋਡ ਬਾਈਪਾਸ ਨੇੜੇ ਯੂਆਈਟੀ ਵਿਭਾਗ ਅਤੇ ਕ੍ਰਿਕਟ ਗਰਾਊਂਡ ਵਿੱਚ ਮਨੁੱਖੀ ਪਿੰਜਰ ਪਏ ਹੋਣ ਦੀ ਜਾਣਕਾਰੀ ਮਿਲੀ।
ਇਸ ਦੀ ਜਾਣਕਾਰੀ ਤੁਰੰਤ ਜੀਐਨਡੀਯੂ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਜੀਐਨਡੀਯੂ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਆਵਾਰਾ ਕੁੱਤਿਆਂ ਵੱਲੋਂ ਮਨੁੱਖੀ ਪਿੰਜਰ ਨੂੰ ਖਿੱਚ ਕੇ ਲਿਜਾਇਆ ਜਾ ਰਿਹਾ ਸੀ।
ਪੁਲਿਸ ਥਾਣਾ ਕੈਂਟ ਨੇ ਇਸ ਮਨੁੱਖੀ ਪਿੰਜਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਪੁਲਿਸ ਨੇ ਜੀਐਨਡੀਯੂ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਦੇ ਨਾਲ-ਨਾਲ ਸ਼ਮਸ਼ਾਨਘਾਟ ਦੀ ਵੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।