ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ/ਲੁਧਿਆਣਾ 28ਅਪ੍ਰੈਲ,ਬੋਲੇ ਪੰਜਾਬ ਬਿਓਰੋ:

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਲੁਧਿਆਣਾ ਤੋਂ ਸਰਦਾਰ ਦਵਿੰਦਰ ਸਿੰਘ ਰਾਮਗੜੀਆ ਜੀ ਉਮੀਦਵਾਰ ਹੋਣਗੇ।

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਓਬੀਸੀ ਵਰਗ ਨਾਲ ਸਬੰਧਿਤ ਸ ਦਵਿੰਦਰ ਸਿੰਘ ਰਾਮਗੜੀਆ ਆਲ ਇੰਡੀਆ ਵਿਸ਼ਵਕਰਮਾ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਅਤੇ ਰਾਮਗੜੀਆ ਬੋਰਡ ਪੰਜਾਬ ਦੇ ਪ੍ਰਧਾਨ ਹਨ।
ਸਰਦਾਰ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 10 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ 9 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।