ਕਾਂਗਰਸ ਨੇ ਪੰਜਾਬ ‘ਚ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰ ਐਲਾਨੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਕਾਂਗਰਸ ਨੇ ਅੱਜ ਸੋਮਵਾਰ ਨੂੰ ਪੰਜਾਬ ‘ਚ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਆਪਣੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। ਜਦੋਂਕਿ ਪੰਥਕ ਸੀਟ ਸ੍ਰੀ ਅਨੰਦਪੁਰ ਸਾਹਿਬ ਤੋਂ ਹਿੰਦੂ ਚਿਹਰੇ ਵਿਜੇ ਇੰਦਰ ਸਿੰਗਲਾ ‘ਤੇ ਦਾਅ ਖੇਡਿਆ ਹੈ।
ਪਾਰਟੀ ਨੇ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਅਤੇ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ। ਹੁਣ ਸਿਰਫ਼ ਫ਼ਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਬਾਕੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।