ਪੰਜਾਬ ‘ਚ ਕਈ ਥਾਈਂ ਮੀਂਹ ਦੀ ਸੰਭਾਵਨਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 29 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਅੱਜ ਯਾਨੀ 29 ਅਪ੍ਰੈਲ ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ‘ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈ। ਪੰਜਾਬ ਵਿੱਚ ਪਿਛਲੇ ਚੌਵੀ ਘੰਟਿਆਂ ਦੌਰਾਨ ਕਈ ਥਾਵਾਂ ’ਤੇ ਮੀਂਹ ਪਿਆ ਤੇ ਤੇਜ਼ ਹਵਾਵਾਂ ਚੱਲੀਆਂ। ਕੁਝ ਥਾਵਾਂ ’ਤੇ ਗੜੇ ਪੈਣ ਦੀ ਖ਼ਬਰ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 30 ਅਪਰੈਲ ਤੱਕ ਅਜਿਹਾ ਮੌਸਮ ਰਹਿ ਸਕਦਾ ਹੈ।

ਇਸ ਦੌਰਾਨ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

Leave a Reply

Your email address will not be published. Required fields are marked *