ਸ਼੍ਰੀਨਗਰ-ਲੇਹ ਹਾਈਵੇਅ ‘ਤੇ ਕਾਰ ਨਦੀ ‘ਚ ਡਿੱਗੀ, ਚਾਰ ਲੋਕਾਂ ਦੀ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਸ਼੍ਰੀਨਗਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਗਗਨਗੈਰ ਇਲਾਕੇ ‘ਚ ਸੜਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ।ਸ਼੍ਰੀਨਗਰ-ਲੇਹ ਹਾਈਵੇਅ ‘ਤੇ ਇਕ ਕਾਰ ਸਿੰਧ ਨਦੀ ‘ਚ ਡਿੱਗ ਗਈ। ਕਾਰ ਵਿੱਚ ਸਵਾਰ 9 ਲੋਕਾਂ ‘ਚੋਂ 4 ਦੀ ਮੌਤ ਹੋ ਗਈ ਹੈ। ਬਚਾਅ ਟੀਮਾਂ ਨੇ 3 ਲੋਕਾਂ ਨੂੰ ਬਚਾਇਆ ਹੈ, ਜਦਕਿ 2 ਲੋਕ ਅਜੇ ਵੀ ਲਾਪਤਾ ਹਨ। ਕਾਰ ਵਿਚ ਸਵਾਰ ਸਾਰੇ ਸੈਲਾਨੀ ਕਸ਼ਮੀਰ ਤੋਂ ਬਾਹਰ ਦੇ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਟੀਮਾਂ ਵੱਲੋਂ ਬਚਾਏ ਗਏ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਟੀਮ ਵੱਲੋਂ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਪੁਲਿਸ ਟੀਮ, ਅਸਾਮ ਰਾਈਫਲਜ਼, ਟ੍ਰੈਫਿਕ ਗ੍ਰਾਮੀਣ ਪੁਲਿਸ, ਸਥਾਨਕ ਪ੍ਰਸ਼ਾਸਨ, NDRF, SDRF ਅਤੇ ਸਥਾਨਕ ਲੋਕ ਤਲਾਸ਼ੀ ਮੁਹਿੰਮ ਵਿੱਚ ਸ਼ਾਮਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।