ਸ਼੍ਰੋਮਣੀ ਅਕਾਲੀ ਦਲ ਦੇ ਆਗੂ ‘ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ

ਚੰਡੀਗੜ੍ਹ ਪੰਜਾਬ


ਫਤਹਿਗੜ੍ਹ ਸਾਹਿਬ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਅਕਾਲੀ ਦਲ ਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ’ਤੇ ਬੱਸੀ ਪਠਾਣਾਂ ਵਿੱਚ ਜਾਨਲੇਵਾ ਹਮਲਾ ਹੋਇਆ ਹੈ। ਬੱਸੀ ਪਠਾਣਾਂ ਦੇ ਸਿਵਲ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਤੋਂ ਬਾਅਦ ਜ਼ਖ਼ਮੀ ਅਕਾਲੀ ਆਗੂ ਨੂੰ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਬੱਸੀ ਪਠਾਣਾਂ ‘ਚ ਮਲਕੀਤ ਸਿੰਘ ਮਠਾੜੂ ‘ਤੇ ਤਿੰਨ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ।
ਇਹ ਹਮਲਾ ਉਸ ਸਮੇਂ ਹੋਇਆ ਜਦੋਂ ਮਠਾੜੂ ਆਪਣੇ ਘਰ ਵੱਲ ਜਾ ਰਿਹਾ ਸੀ। ਹਮਲੇ ਦਾ ਸ਼ਿਕਾਰ ਹੋਏ ਅਕਾਲੀ ਆਗੂ ਅਨੁਸਾਰ ਉਹ ਸਕੂਟਰ ‘ਤੇ ਸਵਾਰ ਹੋ ਕੇ ਆਪਣੇ ਘਰ ਵੱਲ ਜਾ ਰਿਹਾ ਸੀ ਕਿ ਉਸ ‘ਤੇ ਪਿੱਛੇ ਤੋਂ ਅਚਾਨਕ ਹਮਲਾ ਕਰ ਦਿੱਤਾ ਗਿਆ। ਨਾਮਦੇਵ ਮੰਦਰ ਨੇੜੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਵਿੱਚ ਤਿੰਨ ਸਨ।
ਮਠਾੜੂ ‘ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ ਗਿਆ। ਉਸ ਦੇ ਸਿਰ, ਮੋਢੇ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਅਕਾਲੀ ਆਗੂ ਨੂੰ ਜ਼ਖ਼ਮੀ ਹਾਲਤ ਵਿੱਚ ਪਹਿਲਾਂ ਬਸੀ ਪਠਾਣਾ ਅਤੇ ਫਿਰ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ। ਬੱਸੀ ਪਠਾਣਾ ਥਾਣੇ ਦੇ ਐਸਐਚਓ ਨਰਪਿੰਦਰ ਪਾਲ ਸਿੰਘ ਨੇ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।