ਜਲੰਧਰ ਪੁਲਿਸ ਵੱਲੋਂ 48 ਕਿਲੋ ਹੈਰੋਇਨ ਸਣੇ 3 ਵਿਅਕਤੀ ਕਾਬੂ

ਚੰਡੀਗੜ੍ਹ ਪੰਜਾਬ


ਜਲੰਧਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਪੁਲਿਸ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਿੰਡੀਕੇਟ ਗਿਰੋਹ ਸਰਹੱਦ ਪਾਰ ਅਤੇ ਕੌਮਾਂਤਰੀ ਡਰੱਗ ਤਸਕਰੀ ਵਿਚ ਸਰਗਰਮੀ ਨਾਲ ਸ਼ਾਮਲ ਸੀ।
ਇਹ ਗਿਰੋਹ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿੱਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ 2 ਸੂਬੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਇੱਕ ਘਰੇਲੂ ਨੈੱਟਵਰਕ ਸੀ।ਜਾਣਕਾਰੀ ਅਨੁਸਾਰ ਨਸ਼ੇ ਦੀ ਖੇਪ ਤੋਂ ਇਲਾਵਾ ਇਨ੍ਹਾਂ ਕੋਲੋਂ ਪੁਲਿਸ ਨੇ 21 ਲੱਖ ਰੁਪਏ, ਨੋਟ ਗਿਣਨ ਵਾਲੀ ਮਸ਼ੀਨ ਅਤੇ ਤਿੰਨ ਲਗਜਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ । ਇਸ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਨੇ ਸ਼ੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।

Leave a Reply

Your email address will not be published. Required fields are marked *