ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜਾ’ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ‘ਤੇ ਮੁਆਫੀ ਮੰਗ ਲਈ ਹੈ। ਇਸ ਸਬੰਧੀ ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਵੀਡੀਓ ਜਾਰੀ ਕਰਦੇ ਹੋਏ ਉਸ ਨੇ ਕਿਹਾ ਕਿ ਉਹ ਉਨ੍ਹਾਂ ਸਾਰਿਆਂ ਤੋਂ ਮੁਆਫੀ ਮੰਗਣਾ ਚਾਹੁੰਦੀ ਹੈ ਜਿਨ੍ਹਾਂ ਨੂੰ ਉਸ ਦੇ ਅਣਜਾਣੇ ਸ਼ਬਦਾਂ ਨਾਲ ਠੇਸ ਪਹੁੰਚੀ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਉਹ ਗੁਰੂ ਸਾਹਿਬ ਤੋਂ ਬਿਨਾਂ ਕੁਝ ਵੀ ਨਹੀਂ ਹੈ। ਉਹ ਕਦੇ ਵੀ ਉਸਦੀ ਸ਼ਾਨ ਦੇ ਵਿਰੁੱਧ ਕੁਝ ਨਹੀਂ ਕਹਿ ਸਕਦੀ।
ਉਸ ਨੇ ਕਿਹਾ ਕਿ ਉਹ ਖੁਦ ਅਕਾਲ ਪੁਰਖ ਦੇ ਛੋਟੇ ਸੇਵਕ ਹਨ ਅਤੇ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਹੈ।
ਦੱਸ ਦਈਏ ਕਿ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜਾ’ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ‘ਤੇ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਤਾੜਨਾ ਕੀਤੀ ਸੀ।ਇਸ ਬਿਆਨ ਕਾਰਨ ਸਿੱਖ ਸੰਗਤ ‘ਚ ਵੀ ਰੋਸ ਹੈ।