ਉਡੀਕ ਖਤਮ, ਅੱਜ ਆਉਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

ਐਜੂਕੇਸ਼ਨ ਚੰਡੀਗੜ੍ਹ ਪੰਜਾਬ


ਮੋਹਾਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਨਤੀਜੇ ਦੀ ਉਡੀਕ ਕਰ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦੀ ਉਡੀਕ ਜਲਦੀ ਖਤਮ ਹੋਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਜਾਣਗੇ। ਜਾਣਕਾਰੀ ਮਿਲੀ ਹੈ ਕਿ ਅੱਜ ਯਾਨੀ ਕਿ 30 ਅਪ੍ਰੈਲ ਨੂੰ ਸ਼ਾਮ 4 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਅਤੇ 8ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਇਸ ਸਬੰਧੀ ਜਾਣਕਾਰੀ ਪੀ.ਐਸ.ਈ.ਬੀ. ਉਪ ਸਕੱਤਰ ਮਨਮੀਤ ਸਿੰਘ ਭੱਠਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਮੈਰਿਟ ਸੂਚੀ ਜਾਰੀ ਕੀਤੀ ਜਾਵੇਗੀ। 1 ਮਈ ਨੂੰ ਬੋਰਡ ਅਧਿਕਾਰਤ ਵੈੱਬਸਾਈਟ ‘ਤੇ ਨਤੀਜਾ ਜਾਰੀ ਕਰੇਗਾ।
ਅਜਿਹੇ ‘ਚ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਦੇ ਨਾਲ ਹੀ ਵਿਦਿਆਰਥੀ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਤੋਂ ਪੂਰੀ ਮਾਰਕਸ਼ੀਟ ਆਨਲਾਈਨ ਪ੍ਰਾਪਤ ਕਰ ਸਕਣਗੇ।

Leave a Reply

Your email address will not be published. Required fields are marked *