ਦਿੱਲੀ, 30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ (Canada new rules for international students) ਬਣਾਇਆ ਹੈ। ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ।
ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਸੀ। ਇਹ ਨਿਯਮ ਸਤੰਬਰ ਤੋਂ ਲਾਗੂ ਹੋ ਰਿਹਾ ਹੈ।
ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਰ ਹਫ਼ਤੇ 20 ਘੰਟੇ ਤੋਂ ਵੱਧ ਕੰਮ ਕਰਨ ਦੀ ਇਜਾਜ਼ਤ ਦੇਣ ਵਾਲੀ ਅਸਥਾਈ ਨੀਤੀ 30 ਅਪਰੈਲ ਨੂੰ ਖਤਮ ਹੋ ਗਈ ਹੈ।
ਸਾਡਾ ਉਦੇਸ਼ ਵਿਦਿਆਰਥੀਆਂ ਦੇ ਕੈਂਪਸ ਤੋਂ ਬਾਹਰ ਕੰਮ ਕਰਨ ਦੇ ਘੰਟਿਆਂ ਦੀ ਗਿਣਤੀ ਨੂੰ ਹਫ਼ਤੇ ਵਿੱਚ 24 ਘੰਟੇ ਤੱਕ ਲਿਆਉਣਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਵੱਲ ਜ਼ਿਆਦਾ ਧਿਆਨ ਕੇਂਦਰਤ ਕਰ ਸਕਣ।’