ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਫੜਿਆ ਕਾਂਗਰਸ ਦਾ ਹੱਥ, ਲੋਕ ਸਭਾ ਟਿਕਟ ਮਿਲਣ ਦੀ ਸੰਭਾਵਨਾ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਕਾਂਗਰਸ ਪਾਰਟੀ ਜੁਆਇਨ ਕਰ ਲਈ ਹੈ।ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਤੇ ਉਨ੍ਹਾਂ ਦਾ ਸਵਾਗਤ ਕੀਤਾ। ਢਿੱਲੋਂ ਨੇ ਬੀਤੇ ਦਿਨੀਂ ਨੌਕਰੀ ਤੋਂ VRS ਲਈ ਸੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਡਿਊਟੀ ਸੌਂਪੀ ਜਾਵੇਗੀ ਉਹ ਤਨਦੇਹੀ ਨਾਲ ਨਿਭਾਉਣਗੇ।ਉਮੀਦ ਕੀਤੀ ਜਾ ਰਹੀ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।
ਦੱਸਣਯੋਗ ਹੈ ਕਿ ਗੁਰਦਾਸਪੁਰ ਦੇ ਰਹਿਣ ਵਾਲੇ ਢਿੱਲੋਂ 1997 ਬੈਚ ਦੇ IPS ਹੈ।ਬੀਤੇ ਦਿਨੀਂ ਗੁਰਿੰਦਰ ਢਿੱਲੋਂ ਦੀ VRS ਨੂੰ ਮਨਜ਼ੂਰ ਕਰ ਲਿਆ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।