ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਯੂਥ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਛੱਡ ਦਿੱਤੀ ਹੈ। ਗੋਲਡੀ ਸੰਗਰੂਰ ਦੀ ਧੂਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀ ਵਾਰ ਉਹ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜੀ ਪਰ ਹਾਰ ਗਏ।
ਇਸ ਵਾਰ ਉਹ ਸੰਗਰੂਰ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਕਾਂਗਰਸ ਨੇ ਉਥੇ ਕਪੂਰਥਲਾ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਿਸ ਤੋਂ ਬਾਅਦ ਉਹ ਗੁੱਸੇ ‘ਚ ਹਨ।
![](https://www.bolepunjab.com/wp-content/uploads/2024/04/signal-2024-04-30-180655_002-978x1024.jpeg)