ਅੰਮ੍ਰਿਤਸਰ, 1 ਮਈ, ਬੋਲੇ ਪੰਜਾਬ ਬਿਓਰੋ:
ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਕਿਸਾਨ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦੀ ਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ ਅਤੇ ਤਰਨਜੀਤ ਸੰਧੂ ਦਾ ਵਿਰੋਧ ਵੀ ਕਰ ਰਹੇ ਹਨ। ਵੀਡੀਓ ਵਿੱਚ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਭਾਜਪਾ ਦੇ ਸਥਾਨਕ ਆਗੂ ਕਿਸਾਨਾਂ ਨੂੰ ਸਮਝਾਉਂਦੇ ਹੋਏ ਨਜ਼ਰ ਆ ਰਹੇ ਹਨ।
ਜਾਣਕਾਰੀ ਮੁਤਾਬਕ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਸਥਾਨਕ ਭਾਜਪਾ ਆਗੂ ਕਿਸਾਨਾਂ ਨੂੰ ਸਮਝਾ ਰਹੇ ਹਨ। ਪਰ ਕਿਸਾਨਾਂ ਨੇ ਇੱਕ ਨਾ ਸੁਣੀ। ਸਗੋਂ ਤਰਨਜੀਤ ਸਿੰਘ ਸੰਧੂ ਤੋਂ ਸਵਾਲ ਕਰਨ ਦੀ ਗੱਲ ਆਖੀ। ਇਸ ਦੌਰਾਨ ਕਿਸਾਨਾਂ ਅਤੇ ਉਨ੍ਹਾਂ ਵਿਚਕਾਰ ਕਾਫੀ ਦੇਰ ਤੱਕ ਬਹਿਸ ਹੁੰਦੀ ਰਹੀ। ਤਕਰਾਰ ਤੋਂ ਬਾਅਦ ਸੰਧੂ ਦਾ ਕਾਫਲਾ ਅੱਗੇ ਭੱਜਦਾ ਦੇਖਿਆ ਗਿਆ ਅਤੇ ਕਿਸਾਨ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਨਜ਼ਰ ਆਏ।