ਚੰਡੀਗੜ੍ਹ ‘ਚ ਆਟੋ ਤੇ ਸਕਾਰਪੀਓ ਦੀ ਟੱਕਰ,ਦੋ ਦੀ ਮੌਤ, ਚਾਰ ਜ਼ਖਮੀ

ਚੰਡੀਗੜ੍ਹ


ਚੰਡੀਗੜ੍ਹ, 1 ਮਈ, ਬੋਲੇ ਪੰਜਾਬ ਬਿਓਰੋ:
ਚੰਡੀਗੜ੍ਹ ‘ਚ ਆਟੋ ਤੇ ਸਕਾਰਪੀਓ ਦੀ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿਚ ਇਕ ਵਿਦਿਆਰਥਣ ਤੇ ਆਟੋ ਡਰਾਈਵਰ ਦੀ ਮੌਤ ਹੋ ਗਈ ਹੈ।ਆਟੋ ਵਿਚ ਸਵਾਰ 4 ਹੋਰ ਵਿਦਿਆਰਥਣਾਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ।
ਹਾਦਸੇ ਸਮੇਂ ਆਟੋ ਵਿਚ ਕੁੱਲ 5 ਵਿਦਿਆਰਥਣਾਂ ਸਵਾਰ ਸਨ। ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। 4 ਵਿਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਉਨ੍ਹਾਂ ਨੂੰ ਸੈਕਟਰ-16 ਸਰਕਾਰੀ ਹਸਪਤਾਲ ਤੋਂ ਪੀਜੀਆਈ ‘ਚ ਰੈਫਰ ਕੀਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਅੰਜਲੀ ਵਜੋਂ ਹੋਈ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਚੰਬਾ ਦੀ ਰਹਿਣ ਵਾਲੀ ਹੈ।ਜਖਮੀ ਵਿਦਿਆਰਥਣਾਂ ਲੱਦਾਖ ਦੀਆਂ ਦੱਸੀਆਂ ਜਾ ਰਹੀਆਂ ਹਨ। ਮ੍ਰਿਤਕਾ ਅੰਜਲੀ ਬੀਏ ਫਾਈਨਲ ਦੀ ਵਿਦਿਆਰਥਣ ਸੀ। ਇਹ ਸਾਰੀਆਂ ਵਿਦਿਆਰਥਣਾਂ ਪੇਪਰ ਦੇਣ ਲਈ ਜਾ ਰਹੀਆਂ ਸਨ। ਮੋਹਾਲੀ ਦੇ ਕਸਬਾ ਨਯਾਗਾਂਵ ਤੋਂ ਇਨ੍ਹਾਂ ਨੇ ਆਟੋ ਲਿਆ ਸੀ। ਹਾਦਸੇ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।