ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਦੀ ਹੱਤਿਆ

ਚੰਡੀਗੜ੍ਹ ਪੰਜਾਬ


ਗੁਰਦਾਸਪੁਰ, 1 ਮਈ,ਬੋਲੇ ਪੰਜਾਬ ਬਿਓਰੋ:
ਕਸਬਾ ਘੁਮਾਣ ਨੇੜੇ ਗੁਰਦੁਆਰਾ ਗੁਰੂ ਅਮਰਦਾਸ ਜੀ ਅਠਵਾਲ ਪੁੱਲ ਵਿਖੇ ਮੁੱਖ ਸੇਵਾਦਾਰ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ, ਜਨਰਲ ਸਕੱਤਰ ਸੰਤ ਸਮਾਜ ਅਤੇ ਮੁੱਖ ਬੁਲਾਰਾ ਦਮਦਮੀ ਟਕਸਾਲ ਬਾਬਾ ਬਲਵਿੰਦਰ ਸਿੰਘ ਦਾ ਕਤਲ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਬਣੀ ਰਿਹਾਇਸ਼ ਵਿਚ ਰਹਿੰਦੇ ਸਨ, ਜਿਸ ਵਿਚ ਦੋ ਸੇਵਾਦਾਰ ਉਨ੍ਹਾਂ ਦੇ ਨਾਲ ਸਨ, ਜਿਨ੍ਹਾਂ ਵਿਚੋਂ ਇਕ ਸੇਵਾਦਾਰ ਨਾਲ ਉਨ੍ਹਾਂ ਦੀ ਰਾਤ ਕਰੀਬ 10 ਵਜੇ ਕੋਈ ਮਾਮੂਲੀ ਤਕਰਾਰ ਹੋਈ, ਜਿਸ ਤੋਂ ਬਾਅਦ ਉਸ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਬਾਬਾ ਬਲਵਿੰਦਰ ਸਿੰਘ ’ਤੇ ਅਨੇਕਾਂ ਵਾਰ ਕੀਤੇ ਤੇ ਫਰਾਰ ਹੋ ਗਿਆ। ਕਤਲ ਕਰਨ ਤੋਂ ਬਾਅਦ ਉਸ ਦੇ ਭੱਜਦੇ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਇਸ ਸੰਬੰਧੀ ਘੁਮਾਣ ਦੇ ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਕਿਹਾ ਕਿ ਰਮਨਦੀਪ ਸਿੰਘ ਪਿੰਡ ਸਲਾਹਪੁਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਅਤੇ ਉਸ ਨੂੰ ਫੜ੍ਹਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *