ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਮੁੱਖ ਮੰਤਰੀ ਦੀ ਮੌਜੂਦਗੀ ‘ਚ ਫੜਿਆ ਝਾੜੂ

ਚੰਡੀਗੜ੍ਹ


ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਓਰੋ:
ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਬੀਤੇ ਕੱਲ੍ਹ ਮੰਗਲਵਾਰ ਨੂੰ ਹੀ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ।
ਮੰਗਲਵਾਰ ਨੂੰ ਗੋਲਡੀ ਨੇ ਆਪਣਾ ਅਸਤੀਫਾ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਕੇ ਕਿਹਾ ਸੀ ਕਿ ਉਹ ਕਾਂਗਰਸ ਹਾਈਕਮਾਂਡ ਤੋਂ ਨਾਰਾਜ਼ ਹਨ। ਇਸ ਕਾਰਨ ਉਹ ਜ਼ਿਲ੍ਹਾ ਸੰਗਰੂਰ ਕਾਂਗਰਸ ਦੀ ਪ੍ਰਧਾਨਗੀ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।
ਗੋਲਡੀ ਪਿਛਲੇ ਕਈ ਦਿਨਾਂ ਤੋਂ ਪਾਰਟੀ ਤੋਂ ਨਾਰਾਜ਼ ਸੀ। ਹਾਲ ਹੀ ‘ਚ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾ ਕੇ ਨਵਾਂ ਰਾਹ ਲੱਭਣ ਦੀ ਗੱਲ ਕਹੀ ਸੀ। ਮੰਗਲਵਾਰ ਸਵੇਰ ਤੋਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਦਲਬੀਰ ਸਿੰਘ ਗੋਲਡੀ ਵੱਲੋਂ ਕੋਈ ਨਵਾਂ ਕਦਮ ਚੁੱਕਿਆ ਜਾਵੇਗਾ। ਗੋਲਡੀ ਨੇ ਅਸਤੀਫਾ ਦੇ ਕੇ ਉਨ੍ਹਾਂ ਸੰਭਾਵਨਾਵਾਂ ਨੂੰ ਸੱਚ ਸਾਬਤ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।