ਨਵੀਂ ਦਿੱਲੀ, 2 ਮਈ,ਬੋਲੇ ਪੰਜਾਬ ਬਿਓਰੋ:
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ ‘ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਉਨ੍ਹਾਂ ਦੀ ਬਿਨਾਂ ਇਜਾਜ਼ਤ ਦੇ ਨਿਯੁਕਤੀ ਕੀਤੀ ਸੀ।
ਲੈਫਟੀਨੈਂਟ ਗਵਰਨਰ ਦੇ ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ। DCW ਕੋਲ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖਣ ਦਾ ਅਧਿਕਾਰ ਨਹੀਂ ਹੈ।
ਦਿੱਲੀ ਮਹਿਲਾ ਕਮਿਸ਼ਨ ਵਿਭਾਗ ਦੇ ਵਧੀਕ ਨਿਰਦੇਸ਼ਕ ਵੱਲੋਂ ਜਾਰੀ ਇਸ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਵਾਧੂ ਵਿੱਤੀ ਬੋਝ ਲਈ ਇਜਾਜ਼ਤ ਲਈ ਗਈ ਸੀ।