ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਚੰਡੀਗੜ੍ਹ ਨੈਸ਼ਨਲ ਪੰਜਾਬ

ਹੇਮਕੁੰਟ ਸਾਹਿਬ: ਬੋਲੇ ਪੰਜਾਬ ਬਿਉਰੋ: 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ ਅਤੇ ਇਸ ਨਾਲ ਸਾਲਾਨਾ ਯਾਤਰਾ ਆਰੰਭ ਹੋ ਜਾਵੇਗੀ। ਭਾਰਤੀ ਫੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ 20 ਮਈ ਤੱਕ ਰਸਤਾ ਤਿਆਰ ਕਰਨ ਦਾ ਕੰਮ ਮੁਕੰਮਲ ਹੋ ਜਾਵੇਗਾ।

ਪਹਿਲਾਂ ਗੁਰਦੁਆਰੇ ਦੇ ਆਲੇ ਦੁਆਲੇ ਬਰਫ ਨੂੰ ਹਟਾਇਆ ਜਾਵੇਗਾ ਅਤੇ ਫਿਰ ਇਹ ਸੇਵਾ ਦਲ ਦੋ ਹਿੱਸਿਆਂ ਵਿੱਚ ਵੰਡ ਕੇ ਰਸਤੇ ਤਿਆਰ ਕਰਨ ਦੀ ਸੇਵਾ ਕਰੇਗਾ। ਬਰਫ ਹਟਾਉਣ ਅਤੇ ਰਸਤੇ ਤਿਆਰ ਕਰਨ ਦੀ ਸੇਵਾ ਵਿੱਚ ਭਾਰਤੀ ਫੌਜ ਦੇ 35 ਜਵਾਨ ਅਤੇ ਗੁਰਦੁਆਰੇ ਦੇ 15 ਸੇਵਾਦਾਰ ਲੱਗੇ ਹੋਏ ਹਨ, ਜਿਨ੍ਹਾਂ ਇਹ ਸੇਵਾ 22 ਅਪਰੈਲ ਨੂੰ ਸ਼ੁਰੂ ਕੀਤੀ ਸੀ। 22 ਮਈ ਨੂੰ ਗੁਰਦੁਆਰਾ ਰਿਸ਼ੀਕੇਸ਼ ਤੋਂ ਸਿੱਖ ਸੰਗਤ ਦਾ ਪਹਿਲਾ ਜੱਥਾ ਗੁਰਦੁਆਰਾ ਹੇਮਕੁੰਟ ਦੀ ਸਾਲਾਨਾ ਯਾਤਰਾ ਲਈ ਰਵਾਨਾ ਹੋਵੇਗਾ ਅਤੇ 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ।

ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ (Gurudwara Hemkund Sahib) ਦੀ ਸਾਲਾਨਾ ਯਾਤਰਾ ਦੀ ਆਰੰਭਤਾ ਵਾਸਤੇ ਭਾਰਤੀ ਫੌਜ (Indian army) ਦੇ ਜਵਾਨਾਂ ਵੱਲੋਂ ਰਸਤੇ ਤਿਆਰ ਕਰਨ ਦੀ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਸੇਵਾ ਤਹਿਤ ਅੱਜ ਅਰਦਾਸ ਮਗਰੋਂ ਗੁਰਦੁਆਰੇ ਦੇ ਕਪਾਟ ਖੋਲ੍ਹੇ ਗਏ ਹਨ। ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ 12 ਤੋਂ 15 ਫੁੱਟ ਬਰਫ ਹੈ ਅਤੇ ਸਰੋਵਰ ਜੰਮਿਆ ਹੋਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।