ਲੁਧਿਆਣਾ ‘ਚ ਰਬੜ ਦੀ ਟਿਊਬ ਬਣਾਉਣ ਵਾਲੀ ਫੈਕਟਰੀ ‘ਚ ਧਮਾਕਾ,ਮਜ਼ਦੂਰ ਦੀ ਮੌਤ

ਚੰਡੀਗੜ੍ਹ ਪੰਜਾਬ


ਲੁਧਿਆਣਾ, 2 ਮਈ,ਬੋਲੇ ਪੰਜਾਬ ਬਿਓਰੋ:
ਲੁਧਿਆਣਾ ਦੇ ਪਿੰਡ ਜਸਪਾਲ ਬੰਗੜ ‘ਚ ਰਬੜ ਦੀ ਟਿਊਬ ਬਣਾਉਣ ਵਾਲੀ ਫੈਕਟਰੀ ਦੇ ਬੁਆਇਲਰ ‘ਚ ਅਚਾਨਕ ਧਮਾਕਾ ਹੋ ਗਿਆ। ਇਸ ਦੀ ਲਪੇਟ ਵਿੱਚ ਦੋ ਮਜ਼ਦੂਰ ਆ ਗਏ। ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਦੀਸ਼ ਸ਼ਰਮਾ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਕੁੰਦਨ ਕੁਮਾਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਾਹਨੇਵਾਲ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਮੁਤਾਬਕ ਬੁੱਧਵਾਰ ਦੇਰ ਰਾਤ ਫੈਕਟਰੀ ਦੇ ਬੁਆਇਲਰ ‘ਚ ਅਚਾਨਕ ਧਮਾਕਾ ਹੋ ਗਿਆ ਅਤੇ ਉਹ ਫਟ ਗਿਆ। ਜਗਦੀਸ਼ ਸ਼ਰਮਾ ਅਤੇ ਕੁੰਦਨ ਉਸ ਦੀ ਲਪੇਟ ‘ਚ ਆ ਗਏ। ਬੁਆਇਲਰ ਫਟਦੇ ਹੀ ਮਜ਼ਦੂਰਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਇਧਰ-ਉਧਰ ਭੱਜਣ ਲੱਗੇ। ਵਰਕਰਾਂ ਨੇ ਦੋਵਾਂ ਨੂੰ ਚੁੱਕ ਕੇ ਹਸਪਤਾਲ ਪਹੁੰਚਾਇਆ। ਉਥੇ ਡਾਕਟਰਾਂ ਨੇ ਜਗਦੀਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਫੈਕਟਰੀ ਮਾਲਕ ਅਤੇ ਮਜ਼ਦੂਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।