ਚੰਡੀਗੜ੍ਹ, 2 ਮਈ,ਬੋਲੇ ਪੰਜਾਬ ਬਿਓਰੋ:
ਚੰਡੀਗੜ੍ਹ ਸਿੱਖਿਆ ਵਿਭਾਗ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਸਕੂਲਾਂ ਵਿੱਚ ਸਫ਼ਾਈ ਸੇਵਕਾਂ ਦੀ ਭਰਤੀ ਦੀ ਆੜ ਵਿੱਚ ਇੱਕ ਵਿਅਕਤੀ ਨੇ 400 ਲੋਕਾਂ ਨਾਲ 40-40 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।ਲੋਕਾਂ ਨੇ ਪ੍ਰਦਰਸ਼ਨ ਵੀ ਕੀਤਾ। ਫਿਲਹਾਲ ਉਕਤ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਸਫ਼ਾਈ ਕਰਮਚਾਰੀ ਪਿਛਲੇ 3 ਮਹੀਨਿਆਂ ਤੋਂ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਸਨ, ਪਰ ਆਪਣੇ ਆਪ ਨੂੰ ਠੇਕੇਦਾਰ ਦੱਸ ਕੇ ਇੱਕ ਵਿਅਕਤੀ ਪਿਛਲੇ 3 ਮਹੀਨਿਆਂ ਤੋਂ ਉਨ੍ਹਾਂ ਦੀਆਂ ਤਨਖਾਹਾਂ ਰੋਕ ਰਿਹਾ ਸੀ। ਜਿਸ ਕਾਰਨ ਲੋਕਾਂ ਨੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਦਰਜ ਕਰਵਾਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਇਹ ਵਿਅਕਤੀ ਰਜਿਸਟਰਡ ਠੇਕੇਦਾਰ ਹੀ ਨਹੀਂ ਸੀ ਤਾਂ ਫਿਰ ਸਰਕਾਰੀ ਸਕੂਲਾਂ ਵਿੱਚ ਲੋਕਾਂ ਨੂੰ ਕਿਵੇਂ ਰੱਖਦਾ ਸੀ।
ਦੱਸ ਦੇਈਏ ਕਿ ਲੋਕਾਂ ਦੇ ਪ੍ਰਦਰਸ਼ਨ ਤੋਂ ਬਾਅਦ ਹੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁੱਛਗਿੱਛ ਕਰਨ ‘ਤੇ ਪਤਾ ਲੱਗਾ ਕਿ ਵਿਅਕਤੀ ਦਾ ਨਾਂ ਰਾਜੇਸ਼ ਹੈ ਅਤੇ ਉਹ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਸਕੂਲ ਸਿੱਖਿਆ ਦੇ ਡਾਇਰੈਕਟਰ ਹਰਸੁਰਿੰਦਰ ਪਾਲ ਸਿੰਘ ਨੇ ਕਿਹਾ ਹੈ ਕਿ ਸਿੱਖਿਆ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਲਾਕਾ ਆਮ ਆਦਮੀ ਪਾਰਟੀ ਦੇ ਕੌਂਸਲਰ ਰਾਮਚੰਦਰ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।