ਦਿੱਲੀ, 2 ਮਈ, ਬੋਲੇ ਪੰਜਾਬ ਬਿਉਰੋ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੇ ਅੱਜ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਚ ਪਹੁੰਚ ਕੀਤੀ ਹੈ। ਸਿਸੋਦੀਆਂ ਨੇ ਹੇਠਲੀ ਅਦਾਲਤ ਦੇ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਜ਼ਮਾਨਤ ਰੱਦ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ।
ਸਿਸੋਦੀਆ ਦੇ ਵਕੀਲ ਨੇ ਦਿੱਲੀ ਦੇ ਕਾਰਜਕਾਰੀ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਬਿਨੈਕਾਰ ਵਿਧਾਨ ਸਭਾ ਦਾ ਮੈਂਬਰ ਹੈ। ਦੇਸ਼ ਵਿੱਚ ਚੋਣਾਂ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਜ਼ਮਾਨਤ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ।
ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪੀਐਸ ਅਰੋੜਾ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਜੇਕਰ ਅੱਜ ਦੁਪਹਿਰ 12:30 ਵਜੇ ਤੱਕ ਕਾਗਜ਼ਾਤ ਠੀਕ ਹੋ ਜਾਂਦੇ ਹਨ ਤਾਂ ਮਾਮਲਾ ਭਲਕੇ ਯਾਨੀ ਸ਼ੁੱਕਰਵਾਰ ਨੂੰ ਸੂਚੀਬੱਧ ਕੀਤਾ ਜਾਵੇਗਾ।