ਕਈ ਕੇਸਾਂ ਚ ਲੋੜੀਂਦਾ ਨਾਮੀ ਗੈਂਗਸਟਰ ਪੁਲਿਸ ਮੁਕਾਬਲੇ ਬਾਅਦ ਕੀਤਾ ਗ੍ਰਿਫਤਾਰ

ਚੰਡੀਗੜ੍ਹ ਨੈਸ਼ਨਲ ਪੰਜਾਬ

ਦਿੱਲੀ, 03 ਮਈ, ਬੋਲੇ ਪੰਜਾਬ ਬਿਉਰੋ: ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਲਗਭਗ 2:30 ਵਜੇ ਰੋਹਿਣੀ ਦੇ ਜਾਪਾਨੀ ਪਾਰਕ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਬਦਨਾਮ ਗੈਂਗਸਟਰ ਗੋਗੀ ਗੈਂਗ ਦੇ ਸ਼ੂਟਰ ਫੈਜ਼ਾਨ ਨੂੰ ਗ੍ਰਿਫਤਾਰ ਕਰ ਲਿਆ।

ਫੈਜ਼ਾਨ ਖ਼ਿਲਾਫ਼ ਕਤਲ ਤੋਂ ਇਲਾਵਾ ਲੁੱਟ-ਖੋਹ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਰਾਤ ਨੂੰ ਜਾਪਾਨੀ ਪਾਰਕ ਨੇੜੇ ਕਿਸ ਇਰਾਦੇ ਨਾਲ ਪਹੁੰਚਿਆ ਸੀ।

ਅੱਧੀ ਰਾਤ ਦੇ ਕਰੀਬ ਜਦੋਂ ਪੁਲਿਸ ਨੂੰ ਫੈਜ਼ਾਨ ਦਾ ਪਤਾ ਲੱਗਿਆ ਤਾਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ।

ਇਸ ਦੌਰਾਨ ਉਸ ਨੇ ਆਤਮ ਸਮਰਪਣ ਨਹੀਂ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਆਤਮ ਸਮਰਪਣ ਕਰਨ ਦੀ ਬਜਾਏ ਫੈਜ਼ਾਨ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੇ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਕੋਸ਼ਿਸ਼ ਕੀਤੀ।

ਜਵਾਬੀ ਕਾਰਵਾਈ ਵਿਚ ਪੁਲਿਸ ਦੀ ਗੋਲੀ ਸ਼ੂਟਰ ਦੀ ਲੱਤ ਵਿਚ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਫੈਜ਼ਾਨ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਫੈਜ਼ਾਨ ਕੋਲੋਂ ਪਿਸਤੌਲ, ਜਿੰਦਾ ਕਾਰਤੂਸ ਅਤੇ ਬਾਈਕ ਬਰਾਮਦ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।