ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਅਮਨਜੋਤ ਕੌਰ ਰਾਮੂਵਾਲੀਆ ਨਾਲ ਦੁੱਖ ਸਾਝਾਂ ਕੀਤਾ

ਚੰਡੀਗੜ੍ਹ

ਚੰਡੀਗੜ੍ਹ 3 ਮਈ,ਬੋਲੇ ਪੰਜਾਬ ਬਿਓਰੋ: ਭਾਜਪਾ ਦੀ ਰਾਸ਼ਟਰੀ ਕਾਰਜਕਰਨੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨਾਲ ਉਹਨਾ ਦੀ ਚੰਡੀਗੜ ਰਿਹਾਇਸ਼ ਤੇ ਉਹਨਾਂ ਦੇ ਪਤੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮਾਨਯੋਗ ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਕਿਹਾ ਅਰਵਿੰਦਰ ਸਿੰਘ ਭੁੱਲਰ ਦੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਦੁੱਖ ਦੀ ਇਸ ਘੜੀ ਵਿੱਚ ਮੈਂ ਪਰਿਵਾਰ ਨਾਲ ਸੰਵੇਦਨਾ ਪਰਗਟ ਕਰਦਾ ਹਾਂ,ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਦੇ ਨਾਲ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ ।

Leave a Reply

Your email address will not be published. Required fields are marked *