ਚੰਡੀਗੜ੍ਹ, 3 ਮਈ,ਬੋਲੇ ਪੰਜਾਬ ਬਿਓਰੋ:
ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ 13 ਸਰਕਲਾਂ ਦੇ ਇੰਚਾਰਜਾਂ ਅਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸਭ ਤੋਂ ਅਹਿਮ ਨਾਮ ਵਿਜੇ ਸਾਂਪਲਾ ਦਾ ਹੈ। ਭਾਜਪਾ ਨੇ ਲੁਧਿਆਣਾ ਦੀ ਕਮਾਨ ਵਿਜੇ ਸਾਂਪਲਾ ਨੂੰ ਸੌਂਪ ਦਿੱਤੀ ਹੈ।
ਸਾਂਪਲਾ ਪਿਛਲੇ ਕਈ ਦਿਨਾਂ ਤੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ। ਪਰ ਬੀਤੇ ਦਿਨ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਸਾਂਪਲਾ ਦੇ ਘਰ ਪਹੁੰਚੇ ਸਨ। ਜਿਸ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਪਾਰਟੀ ‘ਚ ਸ਼ਾਮਲ ਨਹੀਂ ਹੋ ਰਹੇ ਹਨ। ਹੁਣ ਉਨ੍ਹਾਂ ਨੂੰ ਲੁਧਿਆਣਾ ਦੀ ਕਮਾਨ ਸੌਂਪੀ ਗਈ ਹੈ।
ਇਸੇ ਤਰ੍ਹਾਂ ਭਾਜਪਾ ਨੇ ਬਠਿੰਡਾ ਵਿੱਚ ਦੋ ਇੰਚਾਰਜ/ਕੋ-ਇੰਚਾਰਜ ਨਿਯੁਕਤ ਕੀਤੇ ਹਨ। ਜਿਸ ਵਿੱਚ ਦਿਆਲ ਸੋਢੀ ਅਤੇ ਸ਼ਿਵਰਾਜ ਚੌਧਰੀ ਦੇ ਨਾਂ ਸ਼ਾਮਲ ਹਨ। ਜਦਕਿ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਜਲੰਧਰ, ਅਵਿਨਾਸ਼ ਖੰਨਾ ਨੂੰ ਅੰਮ੍ਰਿਤਸਰ ਅਤੇ ਸੁੰਦਰ ਸ਼ਿਆਮ ਅਰੋੜਾ ਨੂੰ ਫ਼ਿਰੋਜ਼ਪੁਰ ਦੀ ਕਮਾਨ ਸੌਂਪੀ ਗਈ ਹੈ।