ਰਾਹੁਲ ਗਾਂਧੀ ਰਾਏਬਰੇਲੀ ਤੋਂ ਚੋਣ ਲੜਨਗੇ

ਨੈਸ਼ਨਲ


ਦਿੱਲੀ,3 ਮਈ, ਬੋਲੇ ਪੰਜਾਬ ਬਿਉਰੋ :
ਕਾਂਗਰਸ ਨੇ ਆਗਾਮੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਖ਼ਬਰ ਆ ਰਹੀ ਹੈ ਕਿ ਕਾਂਗਰਸ ਅੱਜ ਸ਼ੁੱਕਰਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਰਾਹੁਲ ਗਾਂਧੀ ਰਾਏਬਰੇਲੀ ਤੋਂ ਅਤੇ ਕਿਸ਼ੋਰੀ ਲਾਲ ਸ਼ਰਮਾ ਅਮੇਠੀ ਤੋਂ ਚੋਣ ਲੜਨਗੇ।
ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀ ਮਾਂ ਸੋਨੀਆ ਦੀ ਸੀਟ ਰਾਏਬਰੇਲੀ ਤੋਂ ਚੋਣ ਲੜਨਗੇ। ਕਾਂਗਰਸ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰਿਅੰਕਾ ਗਾਂਧੀ ਚੋਣ ਨਹੀਂ ਲੜੇਗੀ। ਜਦੋਂ ਕਿ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।
ਭਾਜਪਾ ਨੇ ਯੋਗੀ ਸਰਕਾਰ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਤੋਂ ਟਿਕਟ ਦਿੱਤੀ ਹੈ, ਜਦਕਿ ਸਮ੍ਰਿਤੀ ਇਰਾਨੀ ਅਮੇਠੀ ਤੋਂ ਚੋਣ ਲੜ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।