ਚੰਡੀਗੜ੍ਹ, 3 ਮਈ,ਬਿੋਲੇ ਪੰਜਾਬ ਬਿਓਰੋ:
ਸਿੱਖਿਆ ਵਿਭਾਗ ਨੇ ਜਾਂਚ ਰਿਪੋਰਟ ਆਉਣ ਤੋਂ ਬਾਅਦ 10 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਹੈਡ ਅਤੇ ਇੰਚਾਰਜਾਂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਜਲਦੀ ਹੀ ਸਾਰਿਆਂ ਨੂੰ ਚਾਰਜਸ਼ੀਟ ਕਰਨ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਦੀ ਭਰਤੀ ਵਿੱਚ ਬੇਨਿਯਮੀਆਂ ਅਤੇ ਡਿਊਟੀ ਵਿੱਚ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਮੁਅੱਤਲ ਕੀਤੇ ਪ੍ਰਿੰਸੀਪਲਾਂ ਵਿੱਚੋਂ ਇੱਕ ਪੰਜਾਬ ਤੋਂ ਡੈਪੂਟੇਸ਼ਨ ’ਤੇ ਆਇਆ ਹੈ। ਵਿਭਾਗ ਨੇ ਉਸ ਨੂੰ ਮੁਅੱਤਲ ਕਰਕੇ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਵੀ ਜਾਣੂ ਕਰਵਾਇਆ ਜਾ ਰਿਹਾ ਹੈ।
ਇਨ੍ਹਾਂ ਪ੍ਰਿੰਸੀਪਲਾਂ ਵੱਲੋਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀ ਨਿਯੁਕਤੀ ਵਿੱਚ ਹੋਈਆਂ ਬੇਨਿਯਮੀਆਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਸਬੰਧੀ ਰਿਪੋਰਟ ਭੇਜੀ ਜਾਵੇਗੀ, ਤਾਂ ਜੋ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕੇ।
ਪਹਿਲੀ ਮਈ ਨੂੰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਜਾਂਚ ਲਈ 4 ਮੈਂਬਰੀ ਕਮੇਟੀ ਬਣਾਈ ਸੀ। ਕਮੇਟੀ ਵਿੱਚ ਡਿਪਟੀ ਡਾਇਰੈਕਟਰ-1 ਸੁਨੀਲ ਬੇਦੀ, ਡਿਪਟੀ ਡਾਇਰੈਕਟਰ-2 ਰਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਬਿੰਦੂ ਅਰੋੜਾ ਅਤੇ ਡੀਸੀਐਫ-1 ਨੀਲਮ ਖੰਨਾ ਸ਼ਾਮਲ ਸਨ। ਕਮੇਟੀ ਨੇ ਸਾਰੀਆਂ ਧਿਰਾਂ ਨੂੰ ਸੁਣਨ ਅਤੇ ਦਸਤਾਵੇਜ਼ਾਂ ਦੀ ਘੋਖ ਕਰਨ ਤੋਂ ਬਾਅਦ ਰਿਪੋਰਟ ਤਿਆਰ ਕੀਤੀ।
ਜਾਂਚ ਕਮੇਟੀ ਨੇ 10 ਸਕੂਲਾਂ ਦੇ ਪ੍ਰਿੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਦੇ ਵਿਚਾਰ ਵੀ ਸੁਣੇ। ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਰਿਪੋਰਟ ਵਿਭਾਗ ਨੂੰ ਸੌਂਪ ਦਿੱਤੀ