ਪੰਜਾਬ ‘ਚ ਵਾਪਰੀ ਖੌਫਨਾਕ ਘਟਨਾ, ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰਕੇ ਲਾਸ਼ ਹਵਨ ਕੁੰਡ ਦੇ ਹੇਠਾਂ ਦੱਬੀ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 4 ਮਈ, ਬੋਲੇ ਪੰਜਾਬ ਬਿਓਰੋ:
ਸੰਗਰੂਰ ਦੇ ਧੂਰੀ ਤੋਂ ਇੱਕ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬਗਲਾਮੁਖੀ ਮੰਦਰ ਦੇ 2 ਪੁਜਾਰੀਆਂ ਵੱਲੋਂ 33 ਸਾਲਾ ਨੌਜਵਾਨ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਦਾ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਨ ਕੁੰਡ ਦੇ ਹੇਠਾਂ ਦੱਬ ਦਿੱਤਾ ਗਿਆ। ਪੁਲਿਸ ਨੂੰ ਲਾਸ਼ ਮੰਦਿਰ ਵਿੱਚ ਬਣੇ ਹਵਨ ਕੁੰਡ ਦੇ ਹੇਠਾਂ ਤੋਂ ਬਰਾਮਦ ਹੋਈ ਹੈ।ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਫਸਰ ਸੋਰਭ ਸਭਰਵਾਲ ਨੇ ਦੱਸਿਆ ਕਿ ਮੰਦਿਰ ਵਿੱਚ ਹੋਏ ਕਤਲ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਦਿਨੀਂ ਥਾਣਾ ਸਿਟੀ ਧੂਰੀ ਨੂੰ ਦਿੱਤੀ ਦਰਖਾਸਤ ‘ਚ ਕਿਹਾ ਗਿਆ ਹੈ ਕਿ ਸੁਦੀਪ ਕੁਮਾਰ ਜੋ ਕਿ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਸਿਖਾਉਂਦਾ ਸੀ ਅਤੇ ਉਹ 2 ਤਾਰੀਕ ਨੂੰ ਨਹੀਂ ਆਇਆ ਸੀ। ਜਦੋਂ ਮੰਦਰ ‘ਚ ਜਾ ਕੇ ਪੁੱਛਿਆ ਤਾਂ ਮੰਦਰ ਦੇ ਪੰਡਿਤ ਪਰਮਾਨੰਦ ਨੇ ਦੱਸਿਆ ਕਿ ਉਹ 2 ਦਿਨਾਂ ਤੋਂ ਮੰਦਰ ‘ਚ ਨਹੀਂ ਆਇਆ, ਪਰ ਜਦੋਂ ਪੁਲਿਸ ਨੇ ਮੰਦਿਰ ਦੇ ਪੰਡਿਤ ਪਰਮਾਨੰਦ ਤੋਂ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਤਾਂ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਗੱਲ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ। ਪੁਲਿਸ ਨੇ ਹਵਨਕੁੱਡ ਹੇਠੋਂ ਦੱਬੀ ਹੋਈ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰਖਵਾਇਆ। ਥਾਣਾ ਇੰਚਾਰਜ ਨੇ ਦੱਸਿਆ ਕਿ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *