ਪੰਜਾਬੀ ਨੌਜਵਾਨ ਦੀ ਇੰਗਲੈਂਡ ‘ਚ ਮੌਤ

ਚੰਡੀਗੜ੍ਹ ਪੰਜਾਬ


ਅਜਨਾਲਾ, 6 ਮਈ,ਬੋਲੇ ਪੰਜਾਬ ਬਿਓਰੋ:
ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾਂ ਨੌਜਵਾਨ ਦੀ ਇੰਗਲੈਂਡ ‘ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਅਮ੍ਰਿਤਪਾਲ ਦੀ ਮੌਤ ਇੱਕ ਬਿਮਾਰੀ ਕਾਰਨ ਹੋਈ ਹੈ। ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਪਰਿਵਾਰ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਨ੍ਹਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ। ਜਿੱਥੇ ਇੱਕ ਬਿਮਾਰੀ ਕਰਕੇ ਉਸ ਦੀ ਮੌਤ ਹੋ ਗਈ ਹੈ। ਉਹਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।

Leave a Reply

Your email address will not be published. Required fields are marked *