ਜਲੰਧਰ,6 ਮਈ, ਬੋਲੇ ਪੰਜਾਬ ਬਿਓਰੋ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਸਟੰਟ ਦੱਸਿਆ। ਚੰਨੀ ਨੇ ਕਿਹਾ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ ਤਾਂ ਪਿਛਲੀ ਵਾਰ ਵਾਂਗ ਸਟੰਟ ਖੇਡੇ ਜਾਂਦੇ ਹਨ ਅਤੇ ਭਾਜਪਾ ਨੂੰ ਚੋਣਾਂ ਜਿੱਤਾਉਣ ਲਈ ਗਰਾਂਉਡ ਤਿਆਰ ਕੀਤਾ ਜਾਂਦਾ ਹੈ। ਇਹ ਯੋਜਨਾਬੱਧ ਸਟੰਟ ਹਨ ਅਤੇ ਭਾਜਪਾ ਨੂੰ ਜਿਤਾਉਣ ਲਈ ਕੀਤੇ ਗਏ ਹਨ ਅਤੇ ਲੋਕਾਂ ਨੂੰ ਮਾਰ ਕੇ ਉਨ੍ਹਾਂ ਦੀਆਂ ਲਾਸ਼ਾਂ ‘ਤੇ ਖੇਡਣਾ ਭਾਜਪਾ ਦਾ ਕੰਮ ਹੈ।
ਪਟਿਆਲਾ ‘ਚ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ ‘ਤੇ ਚੰਨੀ ਨੇ ਕਿਹਾ ਕਿ ਬੀਜੇਪੀ ਪੰਜਾਬ ਦੀ ਖੇਤੀ ਨੂੰ ਤਬਾਹ ਕਰਕੇ ਦਬਾਉਣਾ ਚਾਹੁੰਦੀ ਹੈ। ਭਾਜਪਾ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਹ ਜਾਣਦੇ ਹਨ ਕਿ ਜੇਕਰ ਅਸੀਂ ਕਿਸਾਨਾਂ ਅਤੇ ਕਿਸਾਨੀ ਨੂੰ ਤਬਾਹ ਕਰ ਦਿੱਤਾ ਤਾਂ ਪੰਜਾਬ ਡੁੱਬ ਜਾਵੇਗਾ, ਇਸ ਲਈ ਉਹ ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।