ਅਕਾਲੀ ਦਲ ਅਤੇ ਕਾਂਗਰਸ ਦੇ ਕਈ ਅਹੁਦੇਦਾਰ ਅਤੇ ਮੌਜੂਦਾ ਕੌਂਸਲਰ ਆਪ ਵਿੱਚ ਸ਼ਾਮਲ ਹੋਏ, ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ ਪੰਜਾਬ


ਗੁਰਦਾਸਪੁਰ, 6 ਮਈ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਨੂੰ ਬਲ ਮਿਲਿਆ ਹੈ। ਅਕਾਲੀ ਦਲ ਅਤੇ ਕਾਂਗਰਸ ਦੇ ਕਈ ਅਹੁਦੇਦਾਰ ਅਤੇ ਮੌਜੂਦਾ ਕੌਂਸਲਰ ਆਪ ਵਿੱਚ ਸ਼ਾਮਲ ਹੋਏ। ਕਾਦੀਆਂ ਦੇ ਕਈ ਮੌਜੂਦਾ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸੇਖਵਾਂ ਦੀ ਮੌਜੂਦਗੀ ‘ਚ ਸਾਰਿਆਂ ਨੂੰ ਪਾਰਟੀ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਮਾਨਸਾ ਤੋਂ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਚੁਸਪਿੰਦਰਬੀਰ ਚਾਹਲ ਨੂੰ ਮਾਲਵਾ ਖੇਤਰ ਵਿੱਚ ਯੂਥ ਕਾਂਗਰਸ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ।
ਚੁਸਪਿੰਦਰਬੀਰ ਚਾਹਲ ਆਪਣੇ ਸਾਥੀ ਦੀਪ ਵਰਮਾ ਸਟੇਟ ਕੋਆਰਡੀਨੇਟਰ ਸੋਸ਼ਲ ਮੀਡੀਆ, ਪੰਜਾਬ ਯੂਥ ਕਾਂਗਰਸ ਅਤੇ ਇੰਚਾਰਜ ਲੋਕ ਸਭਾ ਸੋਸ਼ਲ ਮੀਡੀਆ ਯੂਥ ਕਾਂਗਰਸ, ਲਖਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਕਾਂਗਰਸ, ਗੁਰਮੇਜ ਸਿੰਘ ਸਮਾਓ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ, ਸ਼ਿੰਦਰਪਾਲ ਕੌਰ ਚੇਅਰਪਰਸਨ ਬਲਾਕ ਸਮਿਤੀ ਭੀਖੀ, ਬਲਰਾਜ ਬਾਂਸਲ ਕੋਆਰਡੀਨੇਟਰ ਸੋਸ਼ਲ ਮੀਡੀਆ ਯੂਥ ਕਾਂਗਰਸ ਜ਼ਿਲ੍ਹਾ ਮਾਨਸਾ, ਮਲਕੀਤ ਸਿੰਘ ਮੀਤ ਪ੍ਰਧਾਨ ਯੂਥ ਕਾਂਗਰਸ ਮਾਨਸਾ, ਗੁਰਪ੍ਰੀਤ ਸਿੰਘ ਕੋਆਰਡੀਨੇਟਰ ਸੋਸ਼ਲ ਮੀਡੀਆ ਯੂਥ ਕਾਂਗਰਸ ਮਾਨਸਾ, ਜਗਤਾਰ ਸਿੰਘ ਹਲਕਾ ਪ੍ਰਧਾਨ ਬੁਢਲਾਡਾ ਯੂਥ ਕਾਂਗਰਸ, ਰਾਜ ਕੁਮਾਰ ਸ਼ਰਮਾ ਪ੍ਰਧਾਨ ਬ੍ਰਾਹਮਣ ਸਭਾ ਸਤੀ ਮਾਤਾ ਮੰਦਰ ਅਤੇ ਪੰਚਾਇਤ ਮੈਂਬਰ, ਅਮਰੀਕ ਸਿੰਘ ਮੈਂਬਰ ਅਤਲਾ ਖੁਰਦ, ਗੁਰਤੇਜ ਸਿੰਘ ਬੱਪੀਆਣਾ ਸਾਬਕਾ ਮੈਂਬਰ, ਰਿੰਪਲ ਸਿੰਘ ਹਲਕਾ ਪ੍ਰਧਾਨ ਅਕਾਲ ਦਲ (ਬਾਦਲ), ਬੂਟਾ ਸਿੰਘ ਬਲਾਕ ਪ੍ਰਧਾਨ ਯੂਥ ਕਾਂਗਰਸ ਮਾਨਸਾ, ਡਾ ਕੁਲਵਿੰਦਰ ਸਿੰਘ ਸਰਪੰਚ, ਹਰਮੇਲ ਸਿੰਘ ਕੋਟੜਾ ਬਲਾਕ ਸਮਿਤੀ ਭੀਖੀ, ਕੁਲਦੀਪ ਸਿੰਘ ਸਰਪੰਚ ਮਾਨ ਬੀਬੜੀਆ, ਮਨਦੀਪ ਸਿੰਘ ਬੱਬੂ ਬਲਾਕ ਕਮੇਟੀ ਮੈਂਬਰ, ਕੁਲਦੀਪ ਸਿੰਘ ਪੰਚਾਇਤ ਮੈਂਬਰ, ਟੋਨੀ ਕੋਟੜਾ ਪ੍ਰਧਾਨ ਕਲੱਬ ਐਸੋਸੀਏਸ਼ਨ, ਲੱਖਾ ਸਿੰਘ ਸਮਾਓ ਪੰਚਾਇਤ ਮੈਂਬਰ, ਅਮਰੀਕ ਸਿੰਘ ਭੂਪਾਲ ਸਰਪੰਚ, ਮਨਦੀਪ ਮਾਨ ਯੂਥ ਆਗੂ ਪਾਰਟੀ ਵਿੱਚ ਸ਼ਾਮਿਲ ਹੋਏ।

Leave a Reply

Your email address will not be published. Required fields are marked *