ਅਹਿਮਦਾਬਾਦ, 6 ਮਈ, ਬੋਲੇ ਪੰਜਾਬ ਬਿਓਰੋ;
ਦਿੱਲੀ-ਐਨਸੀਆਰ ਤੋਂ ਬਾਅਦ ਹੁਣ ਗੁਜਰਾਤ ਦੇ ਸਕੂਲਾਂ ਨੂੰ ਧਮਕੀ ਭਰੇ ਈਮੇਲ ਭੇਜਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ ਕਰੀਬ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।ਬੀਤੀ 1 ਮਈ ਨੂੰ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਜ਼ਿਲ੍ਹਿਆਂ ਦੇ 200 ਤੋਂ ਵੱਧ ਸਕੂਲਾਂ ਨੂੰ ਬੰਬ ਹੋਣ ਦੀ ਧਮਕੀ ਦਿੱਤੀ ਗਈ ਸੀ। ਇਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ। ਅਜਿਹੇ ‘ਚ ਇਸ ਘਟਨਾ ਦੇ ਚਾਰ ਦਿਨ ਬਾਅਦ ਹੀ ਗੁਜਰਾਤ ਦੇ ਕਈ ਸਕੂਲਾਂ ਨੂੰ ਧਮਕੀ ਭਰੀਆਂ ਈਮੇਲ ਇੱਕੋ ਸਮੇਂ ਭੇਜੀਆਂ ਗਈਆਂ ਹਨ।ਪੁਲਸ ਜਾਂਚ ‘ਚ ਜੁੱਟੀ ਹੋਈ ਹੈ।