ਖਰੜ : ਬਾਊਂਸਰ ਦਾ ਗੋਲੀਆਂ ਮਾਰ ਕੇ ਕ.ਤਲ

ਚੰਡੀਗੜ੍ਹ ਪੰਜਾਬ

ਖਰੜ, 7 ਮਈ 2024- ਪਿੰਡ ਚੰਦੋ ਵਿਚ ਇਕ ਨੌਜਵਾਨ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਖਰੜ ਵਿੱਚ ਪਿਛਲੇ 45 ਦਿਨਾਂ ਵਿੱਚ ਇਹ ਚੌਥਾ ਕਤਲ  ਹੈ। ਕਥਿਤ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਹਤਿਆ ਕਰ ਦਿਤੀ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ।

ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖਰੜ ਕਲੱਬ ਵਿਚ ਬਾਊਂਸਰ ਸੀ। ਨੌਜਵਾਨ ਦਾ ਕਈ ਸਾਲਾਂ ਤੋਂ ਕੋਈ ਕੇਸ ਚੱਲ ਰਿਹਾ ਸੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸੇ ਸਬੰਧੀ ਇਹ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਮ੍ਰਿਤਕ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਸਨ। ਮਨੀਸ਼ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਦਾ ਮੁਖਬਰ ਨੈੱਟਵਰਕ ਸਰਗਰਮ ਹੋ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਮਨੀਸ਼ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਫਿਲਹਾਲ ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।