ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ ਕੰਡਕਟਰ ਵਿਚਾਲੇ ਝੜਪ, ਜਾਮ ਲੱਗਿਆ

ਚੰਡੀਗੜ੍ਹ ਪੰਜਾਬ


ਜਲੰਧਰ, 7 ਮਈ,ਬੋਲੇ ਪੰਜਾਬ ਬਿਓਰੋ:
ਜਲੰਧਰ ਦੇ ਇੱਕ ਮਾਲ ਨੇੜੇ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ ਕੰਡਕਟਰ ਵਿਚਾਲੇ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਾਗਪੁਰ ਰੋਡ ‘ਤੇ ਸਥਿਤ ਸੈਫਰਨ ਮਾਲ ਨੇੜੇ ਬੱਸ ਕੰਡਕਟਰ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਬੱਸ ਕੰਡਕਟਰ ਨੇ ਪੁਲੀਸ ਮੁਲਾਜ਼ਮ ’ਤੇ ਉਸ ਨਾਲ ਧੱਕਾ-ਮੁੱਕੀ ਕਰਨ ਦਾ ਦੋਸ਼ ਵੀ ਲਾਇਆ ਹੈ।
ਇਸ ਦੌਰਾਨ ਗੁੱਸੇ ‘ਚ ਆਏ ਬੱਸ ਕੰਡਕਟਰ ਨੇ ਬੱਸ ਨੂੰ ਹਾਈਵੇਅ ਦੇ ਵਿਚਕਾਰ ਖੜ੍ਹਾ ਕਰ ਦਿੱਤਾ, ਜਿਸ ਕਾਰਨ ਲੰਬਾ ਜਾਮ ਲੱਗ ਗਿਆ। ਇਸ ਮੌਕੇ ਬੱਸ ਕੰਡਕਟਰ ਨੇ ਵੀ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਰੋਹ ਦਾ ਪ੍ਰਗਟਾਵਾ ਕੀਤਾ। ਦੋਵਾਂ ਮੁਲਾਜ਼ਮਾਂ ਵਿਚਾਲੇ ਹੋਏ ਝਗੜੇ ਦਾ ਆਮ ਲੋਕਾਂ ‘ਤੇ ਅਸਰ ਪਿਆ। ਹਾਈਵੇਅ ਦੇ ਵਿਚਕਾਰ ਬੱਸ ਰੋਕਣ ਕਾਰਨ ਲੰਬਾ ਟਰੈਫਿਕ ਜਾਮ ਲੱਗ ਗਿਆ ਅਤੇ ਬੱਸ ਵਿੱਚ ਸਵਾਰ ਸਵਾਰੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਜਾਮ ਲੱਗਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਕਤ ਮਾਮਲੇ ‘ਚ ਪੁਲਿਸ ਮੁਲਾਜ਼ਮ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।