ਬਠਿੰਡਾ, 7 ਮਈ, ਬੋਲੇ ਪੰਜਾਬ ਬਿਓਰੋ:
ਬਠਿੰਡਾ ‘ਚ ਭਾਜਪਾ ਆਗੂਆਂ ਤੋਂ ਬਾਅਦ ਹੁਣ ਕਿਸਾਨਾਂ ਨੇ ਆਮ ਆਦਮੀ ਪਾਰਟੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਪਿੰਡ ਘੁੱਦਾ ਦੇ ਮੁੱਖ ਪੁਆਇੰਟ ਦੀਆਂ ਕੰਧਾਂ ’ਤੇ ਫਲੈਕਸ ਬੋਰਡ ਲਗਾ ਦਿੱਤੇ ਹਨ, ਜਿਸ ’ਤੇ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ ਆਗੂਆਂ ਨੂੰ ਪਿੰਡ ’ਚ ਆਉਣ ਦੀ ਮਨਾਹੀ ਹੈ।
ਕਿਸਾਨ ਆਗੂ ਅਜੈਪਾਲ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਨੇ ਹੁਣ ਤੱਕ ਅੱਗ ਨਾਲ ਸੜ ਕੇ ਸੁਆਹ ਹੋਈ ਕਣਕ ਦੀ ਫ਼ਸਲ ਅਤੇ ਕੁਦਰਤੀ ਆਫ਼ਤ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਹੀਂ ਦਿੱਤਾ। ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਭਗਵੰਤ ਮਾਨ ਸਰਕਾਰ ਵੀ ਕਿਸਾਨਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਹਾਸਲ ਕਰਨ ‘ਚ ਕਾਮਯਾਬ ਰਹੀ ਹੈ ਪਰ ਇਸ ਵਾਰ ਲੋਕ ਸਭਾ ਚੋਣਾਂ ‘ਚ ਕਿਸਾਨ ਆਪਣੀਆਂ ਵੋਟਾਂ ਨਾਲ ਭਗਵੰਤ ਮਾਨ ਸਰਕਾਰ ਅਤੇ ‘ਆਪ’ ਉਮੀਦਵਾਰਾਂ ਨੂੰ ਸਬਕ ਸਿਖਾਉਣਗੇ।
ਅਜੈਪਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਫਲੈਕਸ ਬੋਰਡ ‘ਤੇ ਸਾਫ਼ ਲਿਖਿਆ ਹੈ ਕਿ ਜੇਕਰ ਕੋਈ ‘ਆਪ’ ਆਗੂ ਜਾਂ ਉਮੀਦਵਾਰ ਉਨ੍ਹਾਂ ਦੇ ਪਿੰਡ ਆਉਂਦਾ ਹੈ ਤਾਂ ਕਿਸਾਨਾਂ ਵੱਲੋਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਜੇਕਰ ਕੋਈ ਆਮ ਆਦਮੀ ਪਾਰਟੀ ਦਾ ਆਗੂ ਨੇੜਲੇ ਪਿੰਡ ਵਿੱਚ ਵੀ ਆਇਆ ਤਾਂ ਉਸ ਦਾ ਵੀ ਵਿਰੋਧ ਕੀਤਾ ਜਾਵੇਗਾ