7th Pay Commission : ਸਰਕਾਰੀ ਮੁਲਾਜ਼ਮਾਂ ਦੇ DA ‘ਚ ਵਾਧੇ ਨਾਲ ਵਧੀ ਗ੍ਰੈਚੂਟੀ ਲਿਮਟ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ : 07 ਮਈ, ਬੋਲੇ ਪੰਜਾਬ ਬਿਉਰੋ: ਸਰਕਾਰ ਨੇ ਮਾਰਚ ‘ਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (Dearness Allowance) ‘ਚ ਵਾਧਾ ਕੀਤਾ ਹੈ। ਹੁਣ ਕੇਂਦਰੀ ਮੁਲਾਜ਼ਮਾਂ ਦਾ ਡੀਏ 46 ਫੀਸਦੀ ਤੋਂ ਵਧ ਕੇ 50 ਫੀਸਦੀ ਹੋ ਗਿਆ ਹੈ। ਡੀਏ ‘ਚ ਵਾਧੇ ਨਾਲ ਕਈ ਭੱਤਿਆਂ ‘ਚ ਵੀ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਹੁਣ ਸਰਕਾਰ ਨੇ ਮੁਲਾਜ਼ਮਾਂ ਦੀ ਗ੍ਰੈਚੂਟੀ ਵੀ ਵਧਾ ਦਿੱਤੀ ਹੈ।

ਭਾਰਤ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੇ ਹੁਕਮਾਂ ਅਨੁਸਾਰ ਡੀਏ ‘ਚ 50 ਪ੍ਰਤੀਸ਼ਤ ਵਾਧੇ ਦੇ ਨਾਲ-ਨਾਲ ਸਰਕਾਰ ਨੇ ਸੇਵਾਮੁਕਤੀ ਅਤੇ ਡੈੱਥ ਗ੍ਰੈਚੁਟੀ (Gratuity Hike) ਦੀ ਲਿਮਟ ‘ਚ ਵੀ 25 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ।
ਮੰਤਰਾਲੇ ਨੇ ਕਿਹਾ ਕਿ 1 ਜਨਵਰੀ, 2024 ਤੋਂ ਸੇਵਾਮੁਕਤੀ ਤੇ ਡੈੱਥ ਗ੍ਰੈਚੁਟੀ ਦੀ ਵੱਧ ਤੋਂ ਵੱਧ ਲਿਮਟ ਮੌਜੂਦਾ 20 ਲੱਖ ਰੁਪਏ ਤੋਂ ਵਧਾ ਕੇ 25 ਲੱਖ ਰੁਪਏ ਕਰ ਦਿੱਤੀ ਗਈ ਸੀ।
ਜਾਨਣਯੋਗ ਹੈ ਕਿ ਜਦੋਂ ਵੀ ਮਹਿੰਗਾਈ ਭੱਤੇ ‘ਚ ਵਾਧਾ ਹੁੰਦਾ ਹੈ ਤਾਂ ਇਸ ਦੇ ਨਾਲ ਕਿਰਾਇਆ ਭੱਤਾ (HRA) ਵੀ ਵਧ ਜਾਂਦਾ ਹੈ। ਹਾਲਾਂਕਿ, ਐਚਆਰਏ ਸ਼ਹਿਰਾਂ ਦੀ ਸ਼੍ਰੇਣੀ ਦੇ ਅਨੁਸਾਰ ਵਧਾਇਆ ਜਾਂਦਾ ਹੈ। ਸਰਕਾਰ ਨੇ ਸ਼ਹਿਰਾਂ ਦੀਆਂ X, Y Z ਸ਼੍ਰੇਣੀਆਂ ‘ਚ ਆਉਣ ਵਾਲੇ ਮੁਲਾਜ਼ਮਾਂ ਦੇ HRA ‘ਚ ਵੀ ਇਜ਼ਾਫ਼ਾ ਕੀਤਾ ਹੈ।

Leave a Reply

Your email address will not be published. Required fields are marked *