ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਸਿਟੀ ਬਿਊਟੀਫੁਲ ਵਿੱਚ ਹੁਣ ਟ੍ਰੈਫਿਕ ਨਿਯਮ ਤੋੜਨ ‘ਤੇ ਦੇਣੇ ਪੈਣਗੇ ਪੇਪਰ। ਚੰਡੀਗੜ੍ਹ ਟਰੈਫਿਕ ਪੁਲਿਸ ਨੇ ਨਵਾਂ ਫਾਰਮੂਲਾ ਕੱਢਿਆ ਹੈ। ਜੇਕਰ ਕਿਸੇ ਦਾ ਬਿਨਾਂ ਹੈਲਮੇਟ ਜਾਂ ਓਵਰ ਸਪੀਡ ਜਾਂ ਖਤਰਨਾਕ ਡਰਾਈਵਿੰਗ ਕਰਨ ਜਾਂ ਮੋਬਾਈਲ ਸੁਣਦੇ ਸਮੇਂ ਚਲਾਨ ਹੁੰਦਾ ਹੈ ਅਤੇ ਉਸ ਦਾ ਲਾਇਸੈਂਸ ਸਸਪੈਂਡ ਹੁੰਦਾ ਹੈ ਤਾਂ ਉਸ ਨੂੰ ਨਿਯਮਾਂ ਨੂੰ ਜਾਣਨ ਲਈ ਕਲਾਸਾਂ ਲਗਾਉਣ ਤੋਂ ਬਾਅਦ ਪ੍ਰੀਖਿਆ ਵੀ ਦੇਣੀ ਪਵੇਗੀ।
ਇਹ ਪੇਪਰ ਕਿ 30 ਅੰਕਾਂ ਦਾ ਹੋਵੇਗਾ ਅਤੇ ਇਸ ਵਿੱਚ 24 ਅੰਕ ਪ੍ਰਾਪਤ ਕਰਨੇ ਜ਼ਰੂਰੀ ਹਨ। ਇਹ ਕਲਾਸਾਂ ਸੈਕਟਰ 23 ਦੇ ਟ੍ਰੈਫਿਕ ਪਾਰਕ ਵਿੱਚ ਹੋਣੀਆਂ ਹਨ। ਉਸ ਤੋਂ ਬਾਅਦ ਉਸ ਨੂੰ ਸਰਟੀਫਿਕੇਟ ਮਿਲੇਗਾ। ਇਸ ਤੋਂ ਬਾਅਦ ਹੀ ਉਸ ਦਾ ਲਾਇਸੈਂਸ ਜਾਰੀ ਕੀਤਾ ਜਾਵੇਗਾ।
ਜੇਕਰ ਤੁਸੀਂ ਫੇਲ ਹੋ ਜਾਂਦੇ ਹੋ ਤਾਂ ਦੁਬਾਰਾ ਕਲਾਸਾਂ ਹੋਣਗੀਆਂ ਅਤੇ ਪ੍ਰੀਖਿਆਵਾਂ ਦੁਬਾਰਾ ਹੋਣਗੀਆਂ ਤਾਂ ਹੀ ਤੁਹਾਨੂੰ ਲਾਇਸੈਂਸ ਮਿਲੇਗਾ।