ਸੁਨਾਮ, 7 ਮਈ, ਬੋਲੇ ਪੰਜਾਬ ਬਿਓਰੋ:
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਬਠਿੰਡਾ ਦੇ ਵੋਟਰ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜ਼ਮਾਨਤ ਜ਼ਬਤ ਕਰਨ ਲਈ ਤਿਆਰ ਹਨ। ਬਾਦਲ ਪਰਿਵਾਰ ਵਿਚ ਉਹ ਇਕੱਲਾ ਹੀ ਬਚੀ ਹੈ ਜਿਸ ਨੂੰ ਹਾਰਨਾ ਹੈ। ਮਾਨ ਨੇ ਕਿਹਾ ਕਿ ਮਾਲਵੇ ਦੇ ਲੋਕ ਮੁੜ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣਗੇ। ਉਹ ਆਪਣੇ ਪਰਿਵਾਰ ਲਈ ਪੰਜਾਬ ਦੇ ਹਿੱਤਾਂ ਲਈ ਵੋਟਾਂ ਮੰਗ ਰਹੇ ਹਨ।
‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਸੋਮਵਾਰ ਨੂੰ ਸੁਨਾਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ ਦਾ ਸਫਾਇਆ ਹੋ ਚੁੱਕਾ ਹੈ। ਜਦੋਂਕਿ ਕਾਂਗਰਸ ਨੇ ਇੱਕ ਬਾਹਰੀ ਆਗੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸੁਖਪਾਲ ਸਿੰਘ ਖਹਿਰਾ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਹ ਨਹੀਂ ਪਤਾ ਕਿ ਉਹ ਕਦੋਂ ਪਾਰਟੀ ਛੱਡ ਕੇ ਨਵੀਂ ਪਾਰਟੀ ‘ਚ ਸ਼ਾਮਲ ਹੋ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸ ਨਾਲ ਬਿਜਲੀ ਦੀ ਬੱਚਤ ਹੋਵੇਗੀ ਅਤੇ ਜਲਦੀ ਹੀ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਰੰਟੀ ਵੀ ਪੂਰੀ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 250 ਕਰੋੜ ਰੁਪਏ ਦੀ ਬਿਜਲੀ ਦੂਜੇ ਰਾਜਾਂ ਨੂੰ ਵੇਚੀ ਹੈ। ਸਿੱਖਿਆ ਅਤੇ ਸਿਹਤ ਪ੍ਰਬੰਧਾਂ ਵਿੱਚ ਸੁਧਾਰ ਹੋਇਆ ਹੈ।