ਚੰਡੀਗੜ੍ਹ, 7 ਮਈ, ਬੋਲੇ ਪੰਜਾਬ ਬਿਓਰੋ:
ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਦੇ ਡੀਜੀਪੀ ਤੋਂ ਕਾਨੂੰਨ ਵਿਵਸਥਾ ਨਾਲ ਸਬੰਧਤ ਰਿਪੋਰਟ ਮੰਗੀ ਗਈ ਹੈ। ਭਾਜਪਾ ਦੇ ਵਫ਼ਦ ਵੱਲੋਂ ਕਾਨੂੰਨੀ ਸਥਿਤੀ ਅਤੇ ਪਾਰਟੀ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕੇ ਜਾਣ ’ਤੇ ਚਿੰਤਾ ਪ੍ਰਗਟਾਏ ਜਾਣ ਮਗਰੋਂ ਇਹ ਰਿਪੋਰਟ ਮੰਗੀ ਗਈ ਸੀ।
ਭਾਜਪਾ ਦੇ ਵਫ਼ਦ ਨੇ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕੀਤੀ ਸੀ, ਜਿਸ ਵਿੱਚ ਚੋਣਾਂ ਨੂੰ ਆਜ਼ਾਦ ਤੇ ਨਿਰਪੱਖ ਕਰਾਉਣ ਦੀ ਗੱਲ ਹੋਈ ਸੀ। ਚੋਣ ਪ੍ਰਚਾਰ ਦੌਰਾਨ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਇਤਰਾਜ਼ ਉਠਾਇਆ। ਭਾਜਪਾ ਦੇ ਵਫ਼ਦ ਵੱਲੋਂ ਸ਼ਿਕਾਇਤ ਪੱਤਰ ਭੇਜੇ ਜਾਣ ਤੋਂ ਬਾਅਦ ਹੀ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਰਿਪੋਰਟ ਭੇਜਣ ਲਈ ਕਿਹਾ ਹੈ।