ਦਿੱਲੀ, ਬੋਲੇ ਪੰਜਾਬ ਬਿਉਰੋ: ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਏਅਰਲਾਈਨ ਦੇ ਸੀਨੀਅਰ ਕਰੂ ਮੈਂਬਰ ਵੱਡੇ ਪੱਧਰ ‘ਤੇ ਸਿਕ ਲੀਵ ‘ਤੇ ਚਲੇ ਗਏ ਹਨ। ਜਿਸ ਕਾਰਨ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼ਹਿਰੀ ਹਵਾਬਾਜ਼ੀ ਅਧਿਕਾਰੀ ਇਸ ਮੁੱਦੇ ‘ਤੇ ਨਜ਼ਰ ਰੱਖ ਰਹੇ ਹਨ।
