ਜਲੰਧਰ, 8 ਮਈ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਦੌਰਾਨ ਆਈ.ਏ.ਐਸ. ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋਈ ਪਰਮਪਾਲ ਕੌਰ ਸਿੱਧੂ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ ਅਤੇ ਪਾਰਟੀ ਨੇ ਬਠਿੰਡਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਵਰਨਣਯੋਗ ਹੈ ਕਿ ਉਹ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਅਤੇ ਹਾਲ ਹੀ ਵਿੱਚ ਉਸ ਨੇ ਆਈਏਐਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ। ਪਾਰਟੀ ਨੇ ਬਠਿੰਡਾ ਸੀਟ ਤੋਂ ਵੀ ਟਿਕਟ ਦਿੱਤੀ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਸੀ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਡਿਊਟੀ ’ਤੇ ਤਾਇਨਾਤ ਹੋਣ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਅਸਤੀਫਾ ਠੁਕਰਾਏ ਜਾਣ ਦਾ ਕਾਰਨ ਅਸਤੀਫਾ ਦੇਣ ਦਾ ਤਰੀਕਾ ਗਲਤ ਦੱਸਿਆ ਗਿਆ ਹੈ।